ਮੀਡੀਆ ਨਾਲ ਜੁੜੇ ਨੌਜਵਾਨ ਪੱਤਰਕਾਰ ਦੀ ਖ਼ੁਦਕੁਸ਼ੀ ਦੇ ਮਾਮਲੇ ''ਚ ਪੁਲਸ ਦੀ ਵੱਡੀ ਕਾਰਵਾਈ

08/19/2023 5:32:51 PM

ਜਲੰਧਰ (ਸੋਨੂੰ)- ਜਲੰਧਰ ਦੇ ਨੌਜਵਾਨ ਪੱਤਰਕਾਰ ਰਵੀ ਗਿੱਲ ਦੇ ਖ਼ੁਦਕੁਸ਼ੀ ਮਾਮਲੇ 'ਚ ਪੁਲਸ ਨੇ 4 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਤੱਕ ਪੁਲਸ ਵੱਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਜਿਸ ਦੇ ਚੱਲਦਿਆਂ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੇ ਭਗਵਾਨ ਵਾਲਮੀਕੀ ਚੌਂਕ ਵਿਖੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦਿੱਤਾ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।

ਰਵੀ ਦੇ ਹੱਕ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੁਲਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ, ਉਦੋਂ ਤੱਕ ਉਹ ਅਣਮਿੱਥੇ ਸਮੇਂ ਲਈ ਧਰਨਾ ਦੇਣਗੇ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਦੀ ਢਿੱਲਮੱਠ ਕਾਰਨ ਮੁਲਜ਼ਮ ਫ਼ਰਾਰ ਹੋ ਸਕਦੇ ਹਨ। ਪੁਲਸ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਰਵੀ ਨੂੰ ਇਨਸਾਫ਼ ਦਿਵਾਇਆ ਜਾਵੇ।

ਇਹ ਵੀ ਪੜ੍ਹੋ- ਚਿਪਸ ਦੇਣ ਦੇ ਬਹਾਨੇ 6 ਸਾਲਾ ਬੱਚੀ ਨਾਲ ਕੀਤਾ ਸੀ ਜਬਰ-ਜ਼ਿਨਾਹ, ਜਲੰਧਰ ਦੀ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਜਲੰਧਰ ਸੈਂਟਰਲ ਦੇ ਏ. ਸੀ. ਪੀ. ਨਿਰਮਲ ਸਿੰਘ ਨੇ ਦੱਸਿਆ ਹੈ ਕਿ ਪੁਲਸ ਪ੍ਰਸ਼ਾਸਨ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਏ. ਸੀ. ਪੀ. ਨੇ ਦੱਸਿਆ ਕਿ ਪੁਲਸ ਨੇ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਪੁੱਛਗਿੱਛ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਏ.ਸੀ.ਪੀ ਨੇ ਦੋਸ਼ੀ ਮਹਿਲਾ ਦਾ ਨਾਂ ਨਹੀਂ ਲਿਆ। ਦੋਸ਼ੀ ਕੁੜੀ ਦਾ ਨਾਂ ਨਾ ਲੈਣ 'ਤੇ ਏ. ਸੀ. ਪੀ. ਨਾਲ ਪੱਤਰਕਾਰਾਂ ਦੀ ਬਹਿਸ ਵੀ ਹੋਈ।  ਏ.ਸੀ.ਪੀ ਦੋਸ਼ੀ ਔਰਤ ਦਾ ਬਚਾਅ ਕਰਕੇ ਕਾਨੂੰਨੀ ਕਾਰਵਾਈ ਦਾ ਭਰੋਸਾ ਦੇ ਕੇ ਚਲਾ ਗਿਆ।

ਇਹ ਵੀ ਪੜ੍ਹੋ- ਛੁੱਟੀ 'ਤੇ ਆਏ ਫ਼ੌਜ ਦੇ ਸੂਬੇਦਾਰ ਨਾਲ ਵਾਪਰੀ ਅਣਹੋਣੀ, ਕਾਰ ਦੇ ਉੱਡੇ ਪਰਖੱਚੇ, ਮਿਲੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri