ਮਹਿੰਦਰ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ ਦੇ ਮਾਮਲੇ ''ਚ ਪੁਲਸ ਦੀ ਵੱਡੀ ਕਾਰਵਾਈ, ਰਿਸ਼ਤੇਦਾਰਾਂ ਨੂੰ...
Monday, Sep 22, 2025 - 04:08 PM (IST)

ਜਲੰਧਰ- ਜਲੰਧਰ ਵਿਚ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਹੋਈ ਦੁਖ਼ਦਾਈ ਮੌਤ ਨੇ ਸਿਆਸੀ ਜਗਤ ਵਿੱਚ ਵੀ ਹਲਚਲ ਮਚਾ ਦਿੱਤੀ ਹੈ। ਹੁਣ ਜਲੰਧਰ ਕਮਿਸ਼ਨਰੇਟ ਪੁਲਸ ਨੇ ਸ਼ਨੀਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਰਿੱਚੀ ਦੀ ਮੌਤ ਦੇ ਸਬੰਧ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਨੁਸਾਰ ਜੀ. ਟੀ. ਬੀ. ਨਗਰ ਦੇ ਵਸਨੀਕ ਸ਼ਾਨ ਐਂਟਰਪ੍ਰਾਈਜ਼ਿਜ਼ ਦੇ ਮਾਲਕ ਗੁਰਸ਼ਰਨ ਸਿੰਘ ਪ੍ਰਿੰਸ ਦੇ ਦੋ ਰਿਸ਼ਤੇਦਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਦੀਵਾਲੀ ਮੌਕੇ ਜਲੰਧਰ 'ਚ ਇਨ੍ਹਾਂ ਥਾਵਾਂ 'ਤੇ ਵਿਕਣਗੇ ਪਟਾਕੇ, DC ਨੇ ਜਾਰੀ ਕੀਤੇ ਹੁਕਮ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਤਰਨਜੀਤ ਸਿੰਘ ਵਜੋਂ ਹੋਈ ਹੈ। ਪੁਲਸ ਦਾ ਕਹਿਣਾ ਹੈ ਕਿ ਇਹ ਦੋਵੇਂ ਮੁਲਜ਼ਮ ਕ੍ਰੇਟਾ ਗੱਡੀ ਦੇ ਮਾਲਕ ਪ੍ਰਿੰਸ ਦੀ ਮਦਦ ਕਰ ਰਹੇ ਸਨ ਅਤੇ ਰਿੱਚੀ ਕੇਪੀ ਦੀ ਮੌਤ ਦੇ ਆਲੇ-ਦੁਆਲੇ ਦੀ ਸਾਜ਼ਿਸ਼ ਵਿੱਚ ਫਸੇ ਹੋਏ ਹਨ। ਰਿਪੋਰਟਾਂ ਅਨੁਸਾਰ ਇਹ ਦੋਵੇਂ ਮੁਲਜ਼ਮ ਪ੍ਰਿੰਸ ਦੇ ਸਾਲੇ ਹਨ। ਇਥੇ ਦੱਸਣਯੋਗ ਹੈ ਕਿ ਗੁਰਸ਼ਰਨ ਸਿੰਘ ਪ੍ਰਿੰਸ ਫਰਾਰ ਅਜੇ ਫਰਾਰ ਚੱਲ ਰਿਹਾ ਹੈ ਅਤੇ ਉਸ ਨੂੰ ਲੱਭਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਉਸ ਦੀ ਭਾਲ ਤੇਜ਼ ਕਰ ਦਿੱਤੀ ਹੈ ਅਤੇ ਜਨਤਾ ਨੂੰ ਜਾਣਕਾਰੀ ਲਈ ਅਪੀਲ ਕਰ ਰਹੀਆਂ ਹਨ।
ਇਹ ਵੀ ਪੜ੍ਹੋ: ਫਗਵਾੜਾ 'ਚ ਬੇਨਕਾਬ ਸਾਈਬਰ ਫਰਾਡ ਸੈਂਟਰ ਦੇ ਮਾਮਲੇ 'ਚ ਪੁਲਸ ਦੇ ਵੱਡੇ ਖ਼ੁਲਾਸੇ, ਰੋਜ਼ਾਨਾ ਹੁੰਦੀ ਸੀ ...
ਜ਼ਿਕਰਯੋਗ ਹੈ ਕਿ 13 ਸਤੰਬਰ ਦੀ ਰਾਤ ਨੂੰ ਮਾਡਲ ਟਾਊਨ ਵਿਚ ਮਾਤਾ ਰਾਣੀ ਚੌਂਕ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਰਿੱਚੀ ਕੇਪੀ ਦੀ ਮੌਤ ਹੋ ਗਈ ਸੀ। ਰਿੱਚੀ ਕੇਪੀ ਆਪਣੀ ਫਾਰਚੂਨਰ ਕਾਰ ਵਿੱਚ ਘਰ ਜਾ ਰਿਹਾ ਸੀ ਅਤੇ ਇਸੇ ਦੌਰਾਨ ਪ੍ਰਿੰਸ ਦੀ ਕ੍ਰੇਟਾ ਕਾਰ ਉਸ ਦੀ ਕਾਰ ਨਾਲ ਟਕਰਾ ਗਈ। ਰਿੱਚੀ ਕੇਪੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਹਾਦਸਾ ਸਿਰਫ਼ ਇਕ ਹਾਦਸਾ ਨਹੀਂ ਸੀ, ਸਗੋਂ ਇਕ ਸੰਭਾਵੀ ਸਾਜ਼ਿਸ਼ ਵੀ ਸੀ। ਇਸ ਲਈ ਪੁਲਸ ਨੇ ਦੋਸ਼ੀ ਪ੍ਰਿੰਸ ਦੇ ਪਰਿਵਾਰਕ ਮੈਂਬਰਾਂ 'ਤੇ ਵੀ ਨਜ਼ਰ ਰੱਖੀ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਪ੍ਰਿੰਸ ਨੂੰ ਜਲਦੀ ਤੋਂ ਜਲਦੀ ਫੜਨ ਲਈ ਹਰ ਸੰਭਵ ਤਰੀਕੇ ਦੀ ਭਾਲ ਕਰ ਰਹੇ ਹਨ। ਇਸ ਤੋਂ ਇਲਾਵਾ ਪੂਰੇ ਮਾਮਲੇ ਦਾ ਪਰਦਾਫਾਸ਼ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਅੱਜ ਵਕੀਲਾਂ ਦਾ 'ਨੋ ਵਰਕ ਡੇਅ', ਕੰਮ ਛੱਡ ਸ਼ੁਰੂ ਕੀਤਾ ਪ੍ਰਦਰਸ਼ਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8