ਜਲੰਧਰ 'ਚ ਹੋਏ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ
Saturday, Dec 13, 2025 - 01:18 PM (IST)
ਜਲੰਧਰ (ਕੁੰਦਨ, ਪੰਕਜ, ਸੋਨੂੰ)- ਜਲੰਧਰ ਦੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਸ਼ੁੱਕਰਵਾਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਸ੍ਰੀ ਪਰਮਜੀਤ ਸਿੰਘ ਪੀ. ਪੀ. ਐੱਸ, ਏ. ਡੀ. ਸੀ. ਪੀ-2 ਜਲੰਧਰ ਨੇ ਕਿਹਾ ਕਿ ਵਿਕਾਸ ਅੰਗੁਰਾਲ ਵਾਸੀ ਲਸੂੜੀ ਮੁਹੱਲਾ ਬਸਤੀ ਦਾਨਿਸ਼ਮੰਦਾ ਜਲੰਧਰ ਦਾ 3 ਵਾਕਿਫਕਾਰ ਮੁੰਡਿਆਂ ਨਾਲ ਲੜਾਈ ਝਗੜਾ ਹੋਣ ਮਗਰੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਥਾਣਾ ਡਿਵੀਜ਼ਨ ਨੰਬਰ 5 ਵਿਖੇ ਮੁਕੱਦਮਾ ਨੰਬਰ 183 ਅ:ਧ 103(1), 351(3), 3(5) ਬੀ. ਐੱਨ. ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ, ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ 'ਚ High Alert! 2500 ਪੁਲਸ ਜਵਾਨ ਕਰ ਦਿੱਤੇ ਗਏ ਤਾਇਨਾਤ

ਜਾਣੋ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਬਸਤੀ ਦਾਨਿਸ਼ਮੰਦਾਂ ਦੇ ਲਸੂੜੀ ਮੁਹੱਲਾ ਨੇੜੇ ਰਾਤ ਸਮੇਂ 'ਆਪ' ਪਾਰਟੀ ਤੋਂ ਸਾਬਕਾ ਵਿਧਾਇਕ ਰਹੇ ਅਤੇ ਮੌਜੂਦਾ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ (16) ਨਿਵਾਸੀ ਲਸੂੜੀ ਮੁਹੱਲਾ ਬਸਤੀ ਦਾਨਿਸ਼ਮੰਦਾਂ ’ਤੇ ਕੁਝ ਲੋਕਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ ਸੀ। ਵਾਰਦਾਤ ਦੌਰਾਨ ਇਕ ਹਮਲਾਵਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਵਿਕਾਸ ਦੇ ਦਿਲ ’ਤੇ ਗੰਭੀਰ ਵਾਰ ਕੀਤਾ ਗਿਆ। ਹਮਲਾਵਰ ਮੌਕੇ ’ਤੇ ਵਿਕਾਸ ਨੂੰ ਲਹੂ-ਲੁਹਾਨ ਹਾਲਤ ਵਿਚ ਛੱਡ ਕੇ ਭੱਜ ਗਏ।

ਜ਼ਖ਼ਮੀ ਵਿਕਾਸ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਵਿਚ ਰੋਸ ਵੇਖਣ ਨੂੰ ਮਿਲਿਆ। ਮੌਕੇ ’ਤੇ ਕਈ ਭਾਜਪਾ ਆਗੂ ਪੁੱਜੇ ਅਤੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਮਿਲੀ ਜਾਣਕਾਰੀ ਮੁਤਾਬਕ ਵਿਕਾਸ ਦੀ ਜਾਣਕਾਰ ਕਾਲੂ ਨਿਵਾਸੀ ਗਾਖਲ ਨਾਲ ਕਿਸੇ ਗੱਲ ਨੂੰ ਲੈ ਕੇ ਅਣਬਣ ਚੱਲ ਰਹੀ ਸੀ। ਕਾਲੂ ਨੇ ਆਪਣੇ 2 ਹੋਰ ਸਾਥੀਆਂ ਨਾਲ ਵਿਕਾਸ ਨੂੰ ਘੇਰਾ ਪਾਇਆ ਤਾਂ ਉਸ ਨੇ ਇਕ ਘਰ ਵਿਚ ਲੁਕ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰਾਂ ਨੇ ਉਸ ਨੂੰ ਘੇਰ ਕੇ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ: ਹੱਦ ਹੋ ਗਈ: ਜਲੰਧਰ ਦੇ ਸਿਵਲ ਹਸਪਤਾਲ 'ਚ ਅਨੋਖਾ ਕਾਰਨਾਮਾ! ਪੂਰੀ ਘਟਨਾ ਜਾਣ ਹੋਵੋਗੇ ਹੈਰਾਨ
ਦੂਜੇ ਪਾਸੇ ਸ਼ੀਤਲ ਅੰਗੁਰਾਲ ਦਾ ਕਹਿਣਾ ਸੀ ਕਿ ਹਮਲਾ ਕਰਨ ਵਾਲਿਆਂ ਦੀ ਉਮਰ 20-22 ਸਾਲ ਦੇ ਨੇੜੇ-ਤੇੜੇ ਹੈ ਅਤੇ ਉਨ੍ਹਾਂ ਨਸ਼ੇ ਦੀ ਹਾਲਤ ਵਿਚ ਘਟਨਾ ਨੂੰ ਅੰਜਾਮ ਦਿੱਤਾ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਨਸ਼ੇ ਨੂੰ ਨਕੇਲ ਪਾਵੇ। ਉਨ੍ਹਾਂ ਕਿਹਾ ਕਿ ਅੱਜ ਉਸ ਦਾ ਭਤੀਜਾ ਨਸ਼ਿਆਂ ਦੀ ਭੇਟ ਚੜ੍ਹਿਆ ਹੈ। ਕੱਲ੍ਹ ਨੂੰ ਕਿਸੇ ਹੋਰ ਦੇ ਘਰ ਦਾ ਚਿਰਾਗ ਨਾ ਬੁੱਝ ਜਾਵੇ, ਇਸ ਲਈ ਪੁਲਸ ਨਸ਼ਾ ਵੇਚਣ ਵਾਲਿਆਂ ’ਤੇ ਸਖ਼ਤੀ ਕਰੇ। ਦੂਜੇ ਪਾਸੇ ਥਾਣਾ ਨੰਬਰ 5 ਦੇ ਐੱਸ. ਐੱਚ. ਓ. ਯਾਦਵਿੰਦਰ ਸਿੰਘ ਰਾਣਾ ਦਾ ਕਹਿਣਾ ਹੈ ਕਿ ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਤੁਰੰਤ ਕੇਸ ਦਰਜ ਕਰ ਲਿਆ ਹੈ। ਪੁਲਸ ਦੀਆਂ ਵਿਸ਼ੇਸ਼ ਟੀਮਾਂ ਹਮਲਾਵਰਾਂ ਦੀ ਭਾਲ ਵਿਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਪੁਲਸ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ 13 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਵੱਲੋਂ 16 ਦਸੰਬਰ ਤੱਕ ਦੀ ਵੱਡੀ ਭਵਿੱਖਬਾਣੀ, ਪੜ੍ਹੋ ਤਾਜ਼ਾ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
