ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10 ਮੁਲਜ਼ਮ ਗ੍ਰਿਫ਼ਤਾਰ
Monday, Jun 29, 2026 - 05:50 PM (IST)
ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਐਸਐਸਪੀ ਦਿਹਾਤੀ ਕਵਲਪ੍ਰੀਤ ਸਿੰਘ ਚਾਹਲ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੇ ਵੱਖ-ਵੱਖ ਥਾਣਾ ਖੇਤਰਾਂ 'ਚ ਕਾਰਵਾਈ ਕਰਦਿਆਂ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਪਿਸਤੌਲ, 10 ਕਿਲੋ 940 ਗ੍ਰਾਮ ਹੈਰੋਇਨ, 1 ਕਿਲੋ 19 ਗ੍ਰਾਮ ਆਈਸ (ਮੈਥਾਮਫੇਟਾਮਾਈਨ), 52 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਵੱਡੀ ਮਾਤਰਾ ਵਿੱਚ ਅਸਲਾ ਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ ਨੂੰ ਬੰਧਕ ਬਣਾ ਕੀਤੀ ਵੱਡੀ ਲੁੱਟ
ਐਸਐਸਪੀ ਨੇ ਦੱਸਿਆ ਕਿ ਥਾਣਾ ਘਰਿੰਡਾ ਦੇ ਮੁਕੱਦਮਾ ਨੰਬਰ 279 'ਚ ਦੋ ਪਿਸਤੌਲ ਅਤੇ 460 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਦਕਿ ਮੁਕੱਦਮਾ ਨੰਬਰ 276 ਵਿੱਚ ਗੁਰਸਾਹਿਬ ਨਾਮਕ ਨੌਜਵਾਨ ਕੋਲੋਂ ਡੇਢ ਕਿਲੋ ਹੈਰੋਇਨ ਅਤੇ ਇੱਕ ਪਿਸਤੌਲ ਮਿਲੀ। ਇਸ ਮਾਮਲੇ ਦੀ ਅਗਲੀ ਜਾਂਚ ਦੌਰਾਨ ਗਹਿਰੀ ਪਿੰਡ ਦੇ ਰਹਿਣ ਵਾਲੇ ਸਤਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਕੋਲੋਂ ਕਰੀਬ 8 ਕਿਲੋ ਹੈਰੋਇਨ ਅਤੇ ਪੰਜ ਪਿਸਤੌਲ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਥਾਣਾ ਘਰਿੰਡਾ ਦੇ ਹੀ ਇੱਕ ਹੋਰ ਮਾਮਲੇ ਵਿੱਚ 1 ਕਿਲੋ 19 ਗ੍ਰਾਮ ਆਈਸ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਅਜਨਾਲਾ ਖੇਤਰ ਵਿੱਚ ਨਾਕਾਬੰਦੀ ਦੌਰਾਨ ਤਿੰਨ ਪਿਸਤੌਲ ਬਰਾਮਦ ਕੀਤੇ ਗਏ, ਜਦਕਿ ਕੱਥੂਨੰਗਲ ਥਾਣੇ ਅਧੀਨ ਦੋ ਕਿਲੋ ਹੈਰੋਇਨ ਅਤੇ ਤਰਸਿੱਕਾ ਥਾਣੇ ਅਧੀਨ ਇੱਕ ਪਿਸਤੌਲ ਅਤੇ ਨੌਂ ਜਿੰਦਾ ਰੌਂਦ ਵੀ ਬਰਾਮਦ ਕੀਤੇ ਗਏ। ਐਸਐਸਪੀ ਚਾਹਲ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਡਰੋਨ ਰਾਹੀਂ ਸਰਹੱਦ ਪਾਰ ਤੋਂ ਭੇਜੇ ਗਏ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ 'ਤੇ ਆਈ ਵੱਡੀ ਆਫਤ
ਪੁਲਸ ਵੱਲੋਂ ਇਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ 'ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ ਨਸ਼ਾ ਤਸਕਰਾਂ ਦੀ ਕਰੀਬ 1 ਕਰੋੜ 20 ਲੱਖ 30 ਹਜ਼ਾਰ ਰੁਪਏ ਮੁੱਲ ਦੀਆਂ ਦੋ ਜਾਇਦਾਦਾਂ ਫ੍ਰੀਜ਼ ਕਰਵਾਈਆਂ ਗਈਆਂ ਹਨ ਅਤੇ ਹੋਰ ਮਾਮਲਿਆਂ ਵਿੱਚ ਵੀ ਕਾਰਵਾਈ ਜਾਰੀ ਹੈ। ਫੜੇ ਗਏ ਜ਼ਿਆਦਾਤਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਹਨ। ਪੁਲਸ ਦਾ ਕਹਿਣਾ ਹੈ ਕਿ ਨਸ਼ਾ ਅਤੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
