ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ
Tuesday, Nov 10, 2026 - 04:06 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਦੋ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 14 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ-ਪੰਜਾਬ: 50 ਲੱਖ ਦੀ ਫਿਰੌਤੀ ਨਾ ਦਿੱਤੀ ਤਾਂ ਘਰ ਫਾਇਰਿੰਗ ਕਰਨ ਪੁੱਜੇ ਗਏ ਬਦਮਾਸ਼, ਜਵਾਬੀ ਗੋਲੀਬਾਰੀ 'ਚ ਇਕ ਦੀ ਮੌਤ
ਡੀ. ਜੀ.ਪੀ. ਨੇ ਦੱਸਿਆ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਡਰੋਨ-ਅਧਾਰਤ ਖੇਪਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸਹਾਇਤਾ ਕਰਦੇ ਸਨ। ਮੁਲਜ਼ਮਾਂ ਨੇ ਕਥਿਤ ਤੌਰ 'ਤੇ ਇਹ ਖੇਪਾਂ ਇਕੱਠੀਆਂ ਕੀਤੀਆਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਹਥਿਆਰ ਸਪਲਾਈ ਕੀਤੇ।
ਇਹ ਵੀ ਪੜ੍ਹੋ- ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ, ਹਰ ਸ਼ਹਿਰ ਦੀ ਹਵਾ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ, ਸਾਹ ਲੈਣਾ ਵੀ ਹੋਇਆ ਔਖਾ
ਉਨ੍ਹਾਂ ਦੱਸਿਆ ਕਿ ਥਾਣਾ ਛੇਹਰਟਾ ਅਤੇ ਥਾਣਾ ਸਿਵਲ ਲਾਈਨਜ਼, ਅੰਮ੍ਰਿਤਸਰ ਵਿਖੇ ਮੁਲਜ਼ਮਾਂ ਖਿਲਾਫ਼ ਦੋ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਹੋਰ ਸਾਥੀਆਂ ਦੀ ਪਛਾਣ ਕਰਨ, ਪੂਰੀ ਤਰ੍ਹਾਂ ਪਿੱਛਲੇ ਅਤੇ ਅਗਲੇ ਸਬੰਧ ਸਥਾਪਤ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਪੰਜਾਬ ਪੁਲਸ ਦੇ ਸਾਹਮਣੇ ਚੱਲੀਆਂ ਤਾਬੜਤੋੜ ਗੋਲੀਆਂ, ਇਕ ਨੌਜਵਾਨ ਦੀ ਮੌਤ, ASI ਸਣੇ 3 ਜ਼ਖ਼ਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
