ਦੀਨਾਨਗਰ ''ਚ ਪੁਲਸ ਦੀ ਵੱਡੀ ਕਾਰਵਾਈ: 2 ਕਿਲੋ 242 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
Saturday, Oct 03, 2026 - 09:17 AM (IST)
ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਦੀਨਾਨਗਰ ਪੁਲਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਨੌਜਵਾਨ ਨੂੰ 2 ਕਿਲੋ 242 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਸ ਨੇ ਮੁਲਜ਼ਮ ਕੋਲੋਂ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਥਾਣਾ ਦੀਨਾਨਗਰ ਦੇ ਮੁਖੀ ਸੁਰਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਫਤੀਸ਼ੀ ਅਧਿਕਾਰੀ ਹੇਮ ਰਾਜ ਪੁਲਸ ਪਾਰਟੀ ਸਮੇਤ ਮਾੜੇ ਅਨਸਰਾਂ ਦੀ ਭਾਲ ਸਬੰਧੀ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸਵਰਗ ਪੈਲੇਸ ਨੇੜੇ ਪੁੱਲੀ ਕੋਲ ਸ਼ੱਕ ਦੇ ਆਧਾਰ ’ਤੇ ਮੋਟਰਸਾਈਕਲ ਨੰਬਰ PB.06.AQ.6374, ਮਾਰਕਾ ਸਪਲੈਂਡਰ, ’ਤੇ ਸਵਾਰ ਸਾਹਿਲ ਪੁੱਤਰ ਜਨਕ ਰਾਜ ਵਾਸੀ ਬਹਿਰਾਮਪੁਰ ਰੋਡ, ਦੀਨਾਨਗਰ ਨੂੰ ਰੋਕਿਆ ਗਿਆ। ਪੁਲਸ ਮੁਤਾਬਕ ਮੋਟਰਸਾਈਕਲ ਨਾਲ ਟੰਗੇ ਇੱਕ ਲਿਫ਼ਾਫ਼ੇ ਵਿੱਚ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ’ਤੇ ਨਿਯਮਾਂ ਅਨੁਸਾਰ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ : ਖਾਕੀ ਹੋਈ ਦਾਗ਼ਦਾਰ: ਥਾਣੇ ਦੇ ਮਾਲਖਾਨੇ ’ਚੋਂ ਜ਼ਬਤ ਵਾਹਨ ਕਬਾੜੀਆਂ ਨੂੰ ਵੇਚੇ, ASI ਸਮੇਤ 4 ਕਾਬੂ
ਪੁਲਸ ਨੇ ਦੱਸਿਆ ਕਿ ਲਿਫ਼ਾਫ਼ੇ ਵਿੱਚੋਂ 2 ਕਿਲੋ 242 ਗ੍ਰਾਮ ਹੈਰੋਇਨ ਬਰਾਮਦ ਹੋਈ। ਇਹ ਕਾਰਵਾਈ ਪੁਲਸ ਹੈੱਡਕੁਆਰਟਰ ਗੁਰਦਾਸਪੁਰ ਦੇ ਡੀਐੱਸਪੀ ਪਰਦੀਪ ਸਿੰਘ ਦੀ ਮੌਜੂਦਗੀ ਵਿੱਚ ਕੀਤੀ ਗਈ। ਇਸ ਸਬੰਧੀ ਮੁਲਜ਼ਮ ਸਾਹਿਲ ਖ਼ਿਲਾਫ਼ ਥਾਣਾ ਦੀਨਾਨਗਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਚ)-61-85 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
