ਹੈਰੀਟੇਜ ਸਟਰੀਟ 'ਤੇ ਪੁਲਸ ਦੀ ਵੱਡੀ ਕਾਰਵਾਈ, ਨਜਾਇਜ਼ ਕਬਜ਼ਿਆਂ 'ਤੇ ਚੱਲਿਆ ਪੀਲਾ ਪੰਜਾ

Wednesday, Jun 26, 2024 - 11:55 AM (IST)

ਹੈਰੀਟੇਜ ਸਟਰੀਟ 'ਤੇ ਪੁਲਸ ਦੀ ਵੱਡੀ ਕਾਰਵਾਈ, ਨਜਾਇਜ਼ ਕਬਜ਼ਿਆਂ 'ਤੇ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ- ਅੱਜ ਨਗਰ ਨਿਗਮ ਅੰਮ੍ਰਿਤਸਰ ਅਤੇ ਟ੍ਰੈਫਿਕ ਪੁਲਸ ਅੰਮ੍ਰਿਤਸਰ ਦੇ ਵੱਡੇ ਅਧਿਕਾਰੀਆਂ ਨੇ ਹੈਰੀਟੇਜ ਸਟਰੀਟ 'ਤੇ ਸੜਕਾਂ ਅਤੇ ਫੁੱਟਪਾਥਾਂ 'ਤੇ ਕਬਜ਼ਿਆਂ ਨੂੰ ਹਟਾਉਣ ਲਈ ਸਾਂਝਾ ਅਭਿਆਨ ਚਲਾਇਆ ਹੈ। ਇਸ ਦੌਰਾਨ ਪੁਲਸ ਅਧਿਕਾਰੀਆਂ ਵਲੋਂ ਕਾਫ਼ੀ ਕਬਜ਼ਿਆਂ ਨੂੰ ਹਟਾਇਆ ਗਿਆ ਹੈ। ਦੱਸ ਦੇਈਏ ਇਸ ਤੋਂ ਪਹਿਲਾਂ ਵੀ ਪੁਲਸ ਨੇ ਕਈ ਵਾਰ ਚਿਤਾਵਨੀ ਦਿੱਤੀ ਸੀ ਕਿ ਨਾਜਾਇਜ਼ ਕਬਜ਼ੇ ਹਟਾਏ ਜਾਣ ਪਰ ਲੋਕਾਂ ਨੇ ਇਸ ਗੱਲ 'ਤੇ ਗੌਰ ਨਹੀਂ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਇਹ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਿਆ।

ਇਹ ਵੀ ਪੜ੍ਹੋ- ਨਸ਼ੇ ’ਚ ਝੂਮਦੀ ਕੁੜੀ ਨੂੰ ਪੁਲਸ ਨੇ ਲਿਆ ਹਿਰਾਸਤ ’ਚ, ਮੁਆਫੀਨਾਮਾ ਲਿਖ ਕੇ ਦਿੱਤੀ ਚਿਤਾਵਨੀ

ਦਰਅਸਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗਲਿਆਰੇ ਵਾਲੇ ਪਾਸੇ ਕੁਝ ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਨਾਜਾਇਜ਼ ਕਬਜ਼ਿਆਂ ਦੀਆਂ ਸ਼ਿਕਾਇਤਾਂ ਅਤੇ ਕੁਝ ਦੁਕਾਨਦਾਰਾਂ ਵੱਲੋਂ ਸੜਕਾਂ ਤੇ ਨਾਜਾਇਜ਼ ਤੌਰ ਤੇ ਆਪਣੀਆਂ ਦੁਕਾਨਾਂ ਦਾ ਵਿਸਥਾਰ ਕਰਕੇ ਕਬਜ਼ਾ ਕਰਨ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇਸ ਕਾਰਵਾਈ ਵਿੱਚ ਟਰੱਕਾਂ, ਟਿੱਪਰਾਂ ਅਤੇ ਜੇ.ਸੀ.ਬੀ ਮਸ਼ੀਨਾਂ ਦੀ ਵਰਤੋਂ ਕੀਤੀ ਗਈ ਅਤੇ ਸਾਰੇ ਨਜਾਇਜ਼ ਕਬਜ਼ੇ ਹਟਾਏ ਗਏ।

ਇਹ ਵੀ ਪੜ੍ਹੋ- ਨਸ਼ੇ 'ਚ ਧੁੱਤ ਕੁੜੀ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਅੱਧੀ ਰਾਤ ਨੂੰ ਸੜਕ 'ਤੇ ਝੂਲਦੀ ਆਈ ਨਜ਼ਰ

ਪੁਲਸ ਨੇ ਦੱਸਿਆ ਪਿਛਲੇ ਤੋਂ ਦਿਨਾਂ ਤੋਂ ਸੜਕਾਂ ਅਤੇ ਫੁੱਟਪਾਥਾਂ 'ਤੇ ਕੀਤੇ ਕਬਜ਼ਿਆਂ ਨੂੰ ਹਟਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦੇਈਏ ਕਿ ਨਗਰ ਨਿਗਮ ਅੰਮ੍ਰਿਤਸਰ ਅਤੇ ਟ੍ਰੈਫ਼ਿਕ ਪੁਲਸ ਅੰਮ੍ਰਿਤਸਰ ਨੇ ਸਮੂਹ ਦੁਕਾਨਦਾਰਾਂ ਅਤੇ ਕਬਜ਼ਾਧਾਰੀਆਂ ਨੂੰ ਇਸ ਵਿਰਾਸਤੀ ਸੜਕ 'ਤੇ ਕਬਜ਼ਾ ਨਾ ਕਰਨ ਲਈ ਕਈ ਵਾਰ ਚਿਤਾਵਨੀ ਵੀ ਦਿੱਤੀ ਸੀ ਕਿਉਂਕਿ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਆਉਂਦੇ ਹਨ ਅਤੇ ਉਨ੍ਹਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ । 

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਵੱਲੋਂ ਧਮਕੀਆਂ ਮਿਲਣ ਦੇ ਬਿਆਨ 'ਤੇ ਬੋਲੇ ਭਾਈ ਗਰੇਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News