ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਤਰੀਕਾਂ ਨੂੰ ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Wednesday, Nov 11, 2026 - 11:05 AM (IST)
ਅੰਮ੍ਰਿਤਸਰ (ਸੁਮੀਤ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਨੇ ਇੱਕ ਵਾਰ ਫਿਰ ਹੜਤਾਲ ਦਾ ਬਿਗੁਲ ਵਜਾ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਡਿਪੂ ਦੇ ਬਾਹਰ ਗੇਟ ’ਤੇ ਇੱਕ ਵਿਸ਼ਾਲ ਗੇਟ ਰੈਲੀ ਕੀਤੀ ਗਈ, ਜਿਸ ’ਚ ਯੂਨੀਅਨ ਵੱਲੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ-ਪੰਜਾਬ ਵਿਧਾਨ ਸਭਾ ਚੋਣਾਂ 2027: ਭਲਕੇ ਤੋਂ ਸ਼ੁਰੂ ਹੋਵੇਗੀ EVM ਤੇ VVPAT ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ
ਇਸ ਵਾਰ ਯੂਨੀਅਨ ਵੱਲੋਂ 16 ਤੋਂ 18 ਨਵੰਬਰ ਤੱਕ ਹੜਤਾਲ ਦੀ ਕਾਲ ਦਿੱਤੀ ਗਈ ਹੈ। ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਜੋਧ ਸਿੰਘ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਸਰਕਾਰ ਨੂੰ ਆਪਣੀਆਂ ਮੰਗਾਂ ਬਾਰੇ ਜਾਣੂੰ ਕਰਵਾਉਂਦੇ ਆ ਰਹੇ ਹਨ ਪਰ ਸਰਕਾਰ ਇਨ੍ਹਾਂ ਨੂੰ ਲੈ ਕੇ ਗੰਭੀਰਤਾ ਨਹੀਂ ਦਿਖਾ ਰਹੀ। ਉਨ੍ਹਾਂ ਕਿਹਾ ਕਿ ਇਸੇ ਕਾਰਨ ਇਸ ਵਾਰ ਯੂਨੀਅਨ ਵੱਲੋਂ 16 ਤੋਂ ਲੈ ਕੇ 18 ਨਵੰਬਰ ਤੱਕ ਪੂਰਨ ਚੱਕਾ ਜਾਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਬੱਸਾਂ ਦਾ ਪੂਰਨ ਚੱਕਾ ਜਾਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ, RPG ਤੇ ਪਿਸਤੌਲਾਂ ਸਣੇ ਫੜੇ ਗਏ 7 ਮੁਲਜ਼ਮ, ਨਸ਼ੇ ਦੀ ਖੇਪ ਵੀ ਬਰਾਮਦ
ਮੁੱਖ ਮੰਗਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਕੱਚੇ ਕਰਮਚਾਰੀਆਂ ਨੂੰ ਨਾ ਤਾਂ ਪੱਕਾ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਹੋਰ ਮੰਗ ਨੂੰ ਮੰਨਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਰੋਸ ਵਜੋਂ ਇਹ ਕਦਮ ਚੁੱਕਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ-ਤਰਖਾਣ ਮਾਜਰਾ ਨੇ ਜਾਰੀ ਕਰ'ਤੀ ਵੀਡੀਓ, ਦਿੱਤੀ ਵੱਡੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
