ਪੰਜਾਬ ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਅਧਿਕਾਰੀਆਂ ਕੀਤੇ ਤਬਾਦਲੇ, ਸੂਚੀ ਜਾਰੀ
Wednesday, Jul 16, 2025 - 06:49 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪੰਜਾਬ ਪੁਲਸ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ ਕਰਦੇ ਹੋਏ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸਰਕਾਰ ਨੇ 8 ਡੀ. ਜੀ. ਪੀ. ਰੈਂਕ ਦੇ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ 14 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ, ਵਿਭਾਗ ਵੱਲੋਂ Alert ਜਾਰੀ
ਤਰੱਕੀ ਪ੍ਰਾਪਤ ਅਧਿਕਾਰੀਆਂ ਵਿੱਚ ਨਰੇਸ਼ ਕੁਮਾਰ, ਰਾਮ ਸਿੰਘ, ਐੱਸ. ਐੱਸ. ਸ਼੍ਰੀਵਾਸਤਵ, ਪ੍ਰਵੀਨ ਕੁਮਾਰ ਸਿਨਹਾ, ਅਮਨਦੀਪ ਸਿੰਘ, ਵੀ. ਨੀਰਜਾ ਅਤੇ ਅਨੀਤਾ ਪੁੰਜ ਸ਼ਾਮਲ ਹਨ। ਇਹ ਸਾਰੇ ਆਈ. ਪੀ. ਐੱਸ. ਅਧਿਕਾਰੀ 1994 ਬੈਚ ਦੇ ਹਨ, ਜਿਨ੍ਹਾਂ ਵਿੱਚ 2 ਔਰਤਾਂ ਵੀ ਸ਼ਾਮਲ ਹਨ। ਇਸ ਨਾਲ ਪੰਜਾਬ ਵਿੱਚ ਡੀ. ਜੀ. ਪੀ. ਦੇ ਅਹੁਦੇ 'ਤੇ ਤਰੱਕੀ ਪ੍ਰਾਪਤ ਅਧਿਕਾਰੀਆਂ ਦੀ ਗਿਣਤੀ 20 ਹੋ ਗਈ ਹੈ। ਤਰੱਕੀ ਪ੍ਰਾਪਤ ਆਈ. ਪੀ. ਐੱਸ. ਅਧਿਕਾਰੀਆਂ ਦੀ ਸੂਚੀ ਇਸ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ ਦੀ ਅਦਾਲਤ 'ਚ ਹੋਈ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e