ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਸੰਜੀਵ ਅਰੋੜਾ ਨੂੰ ਮਿਲਿਆ ਬਿਜਲੀ ਮਹਿਕਮਾ
Monday, Aug 18, 2025 - 06:51 PM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸੰਜੀਵ ਅਰੋੜਾ ਨੂੰ ਬਿਜਲੀ ਵਿਭਾਗ ਸੌਂਪਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਮਹਿਕਮਾ ਪਹਿਲਾਂ ਹਰਭਜਨ ਸਿੰਘ ਈਟੀਓ ਕੋਲ ਸੀ।
ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਕੋਲ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਵਿਭਾਗ ਸਨ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੂੰ ਬਿਜਲੀ ਵਿਭਾਗ ਦੀ ਵੀ ਜ਼ਿੰਮੇਵਾਰੀ ਦੇਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸੇ ਤਰ੍ਹਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਕੋਲ ਲੋਕ ਨਿਰਮਾਣ (ਭ ਤੇ ਮ) ਤੇ ਊਰਜਾ ਵਿਭਾਜ ਸੀ ਤੇ ਹੁਣ ਉਹ ਲੋਕ ਨਿਰਮਾਣ (ਭ ਤੇ ਮ) ਦੀ ਜ਼ਿੰਮੇਵਾਰੀ ਹੀ ਸੰਭਾਲਣਗੇ। ਇਸ ਦੇ ਨਾਲ ਹੀ ਬਾਕੀ ਮੰਤਰੀਆਂ ਕੇ ਪੋਰਟਫੋਲੀਓ ਪਹਿਲਾਂ ਵਾਂਗ ਹੀ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e