ਪੰਜਾਬ ਪੁਲਸ 'ਚ ਵੱਡਾ ਫੇਰਬਦਲ, ਅਫ਼ਸਰਾਂ ਦੇ ਅਹੁਦੇ ਬਦਲੇ
Saturday, Dec 23, 2023 - 10:49 PM (IST)

ਚੰਡੀਗੜ੍ਹ/ਜਲੰਧਰ (ਰਮਨਜੀਤ ਸਿੰਘ, ਧਵਨ)– ਪੰਜਾਬ ਸਰਕਾਰ ਨੇ ਪੁਲਸ ਸਿਸਟਮ ’ਚ ਵੱਡਾ ਫੇਰਬਦਲ ਕਰਦੇ ਹੋਏ 1993 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਵਰਿੰਦਰ ਕੁਮਾਰ ਨੂੰ ਵਿਜੀਲੈਂਸ ਬਿਊਰੋ ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. ਅਤੇ ਚੀਫ ਡਾਇਰੈਕਟਰ ਦੇ ਅਹੁਦੇ ’ਤੇ ਬਰਕਰਾਰ ਰੱਖਿਆ ਹੈ। ਦੂਜੇ ਪਾਸੇ 1997 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਆਰ. ਕੇ. ਜਾਇਸਵਾਲ ਨੂੰ ਪੰਜਾਬ ਦਾ ਨਵਾਂ ਏ. ਡੀ. ਜੀ. ਪੀ. ਇੰਟੈਲੀਜੈਂਸ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਏ. ਡੀ. ਜੀ. ਪੀ. ਇੰਟੈਲੀਜੈਂਸ ਦਾ ਵਾਧੂ ਕਾਰਜ ਭਾਰ ਵਰਿੰਦਰ ਕੁਮਾਰ ਕੋਲ ਸੀ।
ਇਹ ਖ਼ਬਰ ਵੀ ਪੜ੍ਹੋ - Breaking News: ਲੋਕਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਬਦਲਿਆ ਇੰਚਾਰਜ
ਪੰਜਾਬ ’ਚ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਵੱਡੀ ਮੁਹਿੰਮ ਵਿੱਢੀ ਹੋਈ ਹੈ, ਜਿਸ ਦੇ ਤਹਿਤ ਈਮਾਨਦਾਰ ਆਈ. ਪੀ. ਐੱਸ. ਅਧਿਕਾਰੀ ਵਰਿੰਦਰ ਕੁਮਾਰ ਨੂੰ ਵਿਜੀਲੈਂਸ ਬਿਊਰੋ ਪੰਜਾਬ ਦੇ ਚੀਫ ਡਾਇਰੈਕਟਰ ਦੇ ਅਹੁਦੇ ’ਤੇ ਪੂਰੀ ਤਰ੍ਹਾਂ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਭ੍ਰਿਸ਼ਟਾਰ-ਰੋਕੂ ਮੁਹਿੰਮ ਨੂੰ ਅੱਗੇ ਵਧਾਇਆ ਜਾ ਸਕੇ। ਇਸੇ ਤਰ੍ਹਾਂ ਐੱਸ. ਐੱਸ. ਪੀ. ਮੋਗਾ ਵਿਵੇਕਸ਼ੀਲ ਸੋਨੀ ਨੂੰ ਐੱਸ.ਐੱਸ.ਪੀ. ਫਿਰੋਜ਼ਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8