ਪੰਜਾਬ ਪੁਲਸ ‘ਚ ਵੱਡਾ ਫੇਰਬਦਲ! ਜਲੰਧਰ ਦੇ DCP ਨਰੇਸ਼ ਡੋਗਰਾ ਸਣੇ ਦੋ ਅਧਿਕਾਰੀਆਂ ਦੇ ਤਬਾਦਲੇ

Wednesday, Dec 31, 2025 - 03:05 PM (IST)

ਪੰਜਾਬ ਪੁਲਸ ‘ਚ ਵੱਡਾ ਫੇਰਬਦਲ! ਜਲੰਧਰ ਦੇ DCP ਨਰੇਸ਼ ਡੋਗਰਾ ਸਣੇ ਦੋ ਅਧਿਕਾਰੀਆਂ ਦੇ ਤਬਾਦਲੇ

ਜਲੰਧਰ (ਵੈੱਬ ਡੈਸਕ, ਸੋਨੂੰ)- ਪੰਜਾਬ ਪੁਲਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜਲੰਧਰ ਦੇ ਡੀ. ਸੀ. ਪੀ. ਨਰੇਸ਼ ਡੋਗਰਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਉਨ੍ਹਾਂ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਫਾਜ਼ਿਲਕਾ ਵਿਚ ਏ. ਆਈ. ਜੀ. ਦੇ ਅਹੁਦੇ 'ਤੇ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਕ ਹੋਰ ਅਧਿਕਾਰੀ ਦਾ ਵੀ ਤਬਾਦਲਾ ਕੀਤਾ ਗਿਆ ਹੈ। ਮੋਹਾਲੀ ਵਿਚ ਤਾਇਨਾਤ ਪੀ. ਪੀ. ਐੱਸ. ਦਮਨਬੀਰ ਸਿੰਘ ਦਾ ਤਬਾਦਲਾ ਕੀਤਾ ਗਿਆ, ਜਿਨ੍ਹਾਂ ਦੀ ਨਿਯੁਕਤੀ ਹੁਣ ਚੰਡੀਗੜ੍ਹ ਵਿਚ ਹੋਵੇਗੀ।

ਇਹ ਵੀ ਪੜ੍ਹੋ: ਜਲੰਧਰ 'ਚ High Alert! ਚੱਪੇ-ਚੱਪੇ 'ਤੇ ਪੁਲਸ ਤਾਇਨਾਤ, ਨਵੇਂ ਸਾਲ ਨੂੰ ਲੈ ਕੇ ਹੋਏ ਮਹਤੱਵਪੂਰਨ ਬਦਲਾਅ

PunjabKesari

ਈਮਾਨਦਾਰੀ ਨਾਲ ਨਿਭਾਉਣਗੇ ਜ਼ਿੰਮੇਵਾਰੀ 
ਨਰੇਸ਼ ਡੋਗਰਾ ਨੇ ਜਲੰਧਰ ਵਿੱਚ ਤਾਇਨਾਤੀ ਦੌਰਾਨ ਕਈ ਅਹਿਮ ਮਾਮਲਿਆਂ ਵਿੱਚ ਪੁਲਿਸਿੰਗ ਨੂੰ ਲੈ ਕੇ ਸਰਗਰਮ ਭੂਮਿਕਾ ਨਿਭਾਈ ਸੀ। ਆਪਣੇ ਤਬਾਦਲੇ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਵਿਭਾਗ ਵੱਲੋਂ ਉਨ੍ਹਾਂ ਨੂੰ ਜੋ ਵੀ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਈਮਾਨਦਾਰੀ ਨਾਲ ਨਿਭਾਉਣਗੇ ਅਤੇ ਪੰਜਾਬ ਵਿੱਚ ਅਪਰਾਧ ਨੂੰ ਨੱਥ ਪਾਈ ਜਾਵੇਗੀ। ਜਲੰਧਰ ਵਿੱਚ ਹੁਣ ਜਲਦੀ ਹੀ ਨਵੇਂ ਡੀ. ਸੀ. ਪੀ. ਦੀ ਨਿਯੁਕਤੀ ਕੀਤੇ ਜਾਣ ਦੀ ਉਮੀਦ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਚੱਲੀਆਂ ਗੋਲ਼ੀਆਂ! ਪੁਲਸ ਨੇ ਕਰ 'ਤਾ ਐਨਕਾਊਂਟਰ

ਕੀ ਹੋਵੇਗੀ ਨਵੀਂ ਜ਼ਿੰਮੇਵਾਰੀ? 
AIG-SSOC ਦੀ ਭੂਮਿਕਾ ਬਹੁਤ ਹੀ ਸੰਵੇਦਨਸ਼ੀਲ ਅਤੇ ਅਹਿਮ ਹੁੰਦੀ ਹੈ। ਇਹ ਪੰਜਾਬ ਪੁਲਸ ਦੀ ਇਕ ਵਿਸ਼ੇਸ਼ ਯੂਨਿਟ ਹੈ, ਜੋ ਰਾਜ ਪੱਧਰ 'ਤੇ ਹੇਠ ਲਿਖੇ ਗੰਭੀਰ ਮਾਮਲਿਆਂ 'ਤੇ ਕੰਮ ਕਰਦੀ ਹੈ:
• ਅੱਤਵਾਦ ਵਿਰੋਧੀ ਕਾਰਵਾਈਆਂ ਅਤੇ ਹਾਈ-ਪ੍ਰੋਫਾਈਲ ਮਾਮਲਿਆਂ ਦੀ ਨਿਗਰਾਨੀ।
• ਗੈਂਗਸਟਰਾਂ ਅਤੇ ਸੰਗਠਿਤ ਅਪਰਾਧ (Organized Crime) 'ਤੇ ਕੰਟਰੋਲ ਕਰਨਾ।
• ਨਸ਼ਾ ਤਸਕਰੀ ਖ਼ਿਲਾਫ਼ ਵਿਸ਼ੇਸ਼ ਆਪ੍ਰੇਸ਼ਨ ਚਲਾਉਣਾ।
ਸਰੋਤਾਂ ਦੇ ਅਨੁਸਾਰ ਇਹ ਤਬਾਦਲਾ ਪੰਜਾਬ ਸਰਕਾਰ ਦੀ ਪ੍ਰਸ਼ਾਸਨਿਕ ਪ੍ਰਕਿਰਿਆ ਦਾ ਹਿੱਸਾ ਹੈ।

 

ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਦੇ RTA ਰਵਿੰਦਰ ਸਿੰਘ ਗਿੱਲ ਦੀ ਸ਼ੱਕੀ ਹਾਲਾਤ 'ਚ ਮੌਤ, ਬਾਥਰਮ 'ਚੋਂ ਮਿਲੀ ਲਾਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

shivani attri

Content Editor

Related News