ਪੰਜਾਬ ਪੁਲਸ ਵਿਭਾਗ 'ਚ ਵੱਡਾ ਫੇਰਬਦਲ! ਇਨ੍ਹਾਂ 4 ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
Friday, Jan 23, 2026 - 02:06 PM (IST)
ਸੁਲਤਾਨਪੁਰ ਲੋਧੀ (ਸੋਢੀ)-ਪੁਲਸ ਵਿਭਾਗ ਦੇ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਚਾਰੇ ਪੁਲਸ ਥਾਣਿਆਂ ਦੇ ਚਾਰੇ ਹੀ ਐੱਸ. ਐੱਚ. ਓ. ਅਚਾਨਕ ਬਦਲ ਦਿੱਤੇ ਗਏ ਹਨ। ਇਸ ਤਰ੍ਹਾਂ ਇਕੋ ਵਾਰੀ ਸਾਰੇ ਐੱਸ. ਐੱਚ. ਓ. ਤਬਦੀਲ ਕਰਨ ਕਾਰਨ ਪੁਲਸ ਵਿਭਾਗ ਵਿਚ ਹੈਰਾਨੀ ਪਾਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਐੱਸ. ਐੱਸ. ਪੀ. ਗੌਰਵ ਤੂਰਾ ਦੇ ਆਦੇਸ਼ ’ਤੇ ਥਾਣਾ ਫੱਤੂਢੀਂਗਾ ਦੇ ਐੱਸ. ਐੱਚ. ਓ. ਇੰਸਪੈਕਟਰ ਹਰਿੰਦਰ ਸਿੰਘ ਨੂੰ ਥਾਣਾ ਸੁਲਤਾਨਪੁਰ ਲੋਧੀ ਦਾ ਐੱਸ. ਐੱਚ. ਓ. ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਾਰਿਸ਼ ਵਿਚਾਲੇ ਵੱਡਾ ਐਨਕਾਊਂਟਰ! ਸ਼ੂਟਰ ਨਾਲ ਪੁਲਸ ਦਾ ਮੁਕਾਬਲਾ, ਚੱਲੀਆਂ ਤਾੜ-ਤਾੜ ਗੋਲ਼ੀਆਂ
ਥਾਣਾ ਤਲਵੰਡੀ ਚੌਧਰੀਆਂ ਦੇ ਐੱਸ. ਐੱਚ. ਓ. ਇੰਸਪੈਕਟਰ ਨਿਰਮਲ ਸਿੰਘ ਨੂੰ ਥਾਣਾ ਕਬੀਰਪੁਰ ਦਾ ਐੱਸ. ਐੱਚ. ਓ., ਥਾਣਾ ਸਾਈਬਰ ਕਪੂਰਥਲਾ ਦੀ ਐੱਸ. ਐੱਚ. ਓ. ਇੰਸਪੈਕਟਰ ਅਮਨਦੀਪ ਕੌਰ ਨੂੰ ਥਾਣਾ ਫੱਤੂਢੀਂਗਾ ਦਾ ਐੱਸ. ਐੱਚ. ਓ., ਪੁਲਸ ਲਾਈਨ ਤੋਂ ਇੰਸਪੈਕਟਰ ਅਨਿਲ ਕੁਮਾਰ ਨੂੰ ਬਦਲ ਕੇ ਥਾਣਾ ਤਲਵੰਡੀ ਚੌਧਰੀਆਂ ਦਾ ਐੱਸ. ਐੱਚ. ਓ. ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਥਾਣਾ ਸੁਲਤਾਨਪੁਰ ਲੋਧੀ ਦੀ ਪਹਿਲੀ ਐੱਸ. ਐੱਚ. ਓ. ਇੰਸਪੈਕਟਰ ਸੋਨਮਦੀਪ ਕੌਰ ਨੂੰ ਥਾਣਾ ਸਦਰ ਫਗਵਾੜਾ ਦੀ ਐੱਸ. ਐੱਚ. ਓ. ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ: Punjab: ਪ੍ਰਾਪਰਟੀ ਵਾਲਿਆਂ ਲਈ ਵੱਡੀ ਖ਼ਬਰ! ਟੈਕਸ ਵਸੂਲੀ ਨੂੰ ਲੈ ਕੇ ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
