ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ''ਚ ਵੱਡਾ ਫੇਰਬਦਲ, ਅਧਿਕਾਰੀਆਂ ਦੇ ਤਬਾਦਲੇ
Thursday, Sep 18, 2025 - 08:22 PM (IST)

ਚੰਡੀਗੜ੍ਹ (ਸੁਖਦੀਪ ਸਿੰਘ ਮਾਨ) : ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਕੰਮਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਇਸ ਫੇਰਬਦਲ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਡਵੀਜ਼ਨਲ ਡਿਪਟੀ ਡਾਇਰੈਕਟਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਤੇ ਉਪ ਮੁੱਖ ਕਾਰਜਕਾਰੀ ਅਫ਼ਸਰਾਂ ਦੇ ਕਾਡਰ ਸ਼ਾਮਲ ਹਨ।
ਇਨ੍ਹਾਂ ਬਦਲੀਆਂ ਦਾ ਮੁੱਖ ਉਦੇਸ਼ ਵਿਭਾਗ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣਾ ਹੈ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਨੇ ਇਹ ਕਦਮ ਜ਼ਮੀਨੀ ਪੱਧਰ 'ਤੇ ਵਿਕਾਸ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਚੁੱਕਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e