ਸ਼੍ਰੋਮਣੀ ਕਮੇਟੀ ’ਚ ਵੱਡਾ ਫੇਰਬਦਲ, ਮੱਥਰੇਵਾਲ ਨੂੰ ਹਟਾ ਕੇ ਧੰਗੇੜਾ ਨੂੰ ਸੌਂਪੀ ਧਰਮ ਪ੍ਰਚਾਰ ਵਿਭਾਗ ਦੀ ਜ਼ਿੰਮੇਵਾਰੀ
Sunday, Sep 13, 2026 - 02:48 AM (IST)
ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ ਕੀਤਾ ਗਿਆ ਹੈ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮੱਥਰੇਵਾਲ ਨੂੰ ਇਸ ਅਹੁਦੇ ਤੋਂ ਹਟਾ ਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਨੂੰ ਧਰਮ ਪ੍ਰਚਾਰ ਵਿਭਾਗ ਦਾ ਕੰਮਕਾਜ ਆਜ਼ਾਦਾਨਾ ਤੌਰ ’ਤੇ ਦੇਖਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਸਕੂਲ 'ਚ ਮੋਬਾਈਲ ਲਿਜਾਣ 'ਤੇ ਪਈਆਂ ਝਿੜਕਾਂ ਤਾਂ ਲੁਕ ਗਈਆਂ ਵਿਦਿਆਰਥਣਾਂ, ਪੁਲਸ ਨੇ ਅੱਧੀ ਰਾਤ ਨੂੰ ਲੱਭਿਆ
ਜਾਣਕਾਰੀ ਅਨੁਸਾਰ ਭਗਵੰਤ ਸਿੰਘ ਧੰਗੇੜਾ ਇਸ ਸਮੇਂ ਸ਼੍ਰੋਮਣੀ ਕਮੇਟੀ ਵਿਚ ਵਧੀਕ ਸਕੱਤਰ ਵਜੋਂ ਅਕਾਊਂਟਸ ਅਤੇ ਆਡਿਟ ਨਾਲ ਸਬੰਧਤ ਕੰਮਕਾਜ ਦੇਖ ਰਹੇ ਹਨ। ਹੁਣ ਉਨ੍ਹਾਂ ਨੂੰ ਧਰਮ ਪ੍ਰਚਾਰ ਵਿਭਾਗ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ ਅਤੇ ਉਹ ਆਪਣੀਆਂ ਮੌਜੂਦਾ ਜ਼ਿੰਮੇਵਾਰੀਆਂ ਦੇ ਨਾਲ-ਨਾਲ ਇਸ ਵਿਭਾਗ ਦਾ ਕੰਮਕਾਜ ਵੀ ਦੇਖਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
