GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
Saturday, Oct 17, 2026 - 10:48 AM (IST)
ਅੰਮ੍ਰਿਤਸਰ (ਇੰਦਰਜੀਤ)- ਪੰਜਾਬ ਦੇ ਜੀ. ਐੱਸ. ਟੀ. ਵਿਭਾਗ ’ਚ ਕੀਤੇ ਗਏ ਸਮੂਹਿਕ ਤਬਾਦਲਿਆਂ ਤਹਿਤ ਅੰਮ੍ਰਿਤਸਰ ’ਚ ਤਾਇਨਾਤ ਰਹੇ ਮਹੇਸ਼ ਗੁਪਤਾ ਦਾ ਲੁਧਿਆਣਾ ਤਬਾਦਲਾ ਕਰ ਦਿੱਤਾ ਗਿਆ ਹੈ। ਉਥੇ ਉਹ ਡਿਪਟੀ ਕਮਿਸ਼ਨਰ ਜੀ. ਐੱਸ. ਟੀ. ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ। ਇਸੇ ਤਰ੍ਹਾਂ ਅੰਮ੍ਰਿਤਸਰ ’ਚ ਤਾਇਨਾਤ ਜੁਆਇੰਟ ਕਮਿਸ਼ਨਰ ਰਾਜਵਿੰਦਰ ਕੌਰ ਦਾ ਤਬਾਦਲਾ ਹੈੱਡ ਆਫ਼ਿਸ ਵਿਖੇ ਕਰ ਦਿੱਤਾ ਗਿਆ ਹੈ। ਵਿਭਾਗ ’ਚ ਹੋਏ ਇਸ ਫੇਰਬਦਲ ਨਾਲ ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਦਫ਼ਤਰਾਂ ’ਚ ਅਧਿਕਾਰੀਆਂ ਦੀਆਂ ਤਾਇਨਾਤੀਆਂ ਬਦਲ ਗਈਆਂ ਹਨ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ ਵਿਅਕਤੀ ਦਾ ਕਤਲ
ਮਹੇਸ਼ ਗੁਪਤਾ ਕੁਝ ਮਹੀਨੇ ਪਹਿਲਾਂ ਸਹਾਇਕ ਕਮਿਸ਼ਨਰ ਮੋਬਾਈਲ ਵਿੰਗ ਤੋਂ ਅੰਮ੍ਰਿਤਸਰ-2 ’ਚ ਤਬਦੀਲ ਹੋ ਕੇ ਆਏ ਸਨ। ਇਸ ਦੌਰਾਨ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਜੀ. ਐੱਸ. ਟੀ. ਵਜੋਂ ਤਰੱਕੀ ਮਿਲ ਗਈ ਸੀ ਪਰ ਨਵੀਂ ਪੋਸਟਿੰਗ ਨਾ ਮਿਲਣ ਕਾਰਨ ਉਹ ਸਹਾਇਕ ਕਮਿਸ਼ਨਰ ਵਜੋਂ ਹੀ ਸੇਵਾਵਾਂ ਨਿਭਾ ਰਹੇ ਸਨ। ਹੁਣ ਉਨ੍ਹਾਂ ਨੂੰ ਲੁਧਿਆਣਾ ’ਚ ਡਿਪਟੀ ਕਮਿਸ਼ਨਰ ਜੀ. ਐੱਸ. ਟੀ. ਵਜੋਂ ਤਾਇਨਾਤ ਕੀਤਾ ਗਿਆ ਹੈ। ਵਿਭਾਗੀ ਤਬਾਦਲਿਆਂ ਤਹਿਤ ਸਹਾਇਕ ਕਮਿਸ਼ਨਰ ਮਧੂਸੂਦਨ ਸ਼ਰਮਾ ਨੂੰ ਮੋਬਾਈਲ ਵਿੰਗ ਤੋਂ ਪਠਾਨਕੋਟ ਮੋਬਾਈਲ ਵਿੰਗ ’ਚ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਦੀ ਥਾਂ ’ਤੇ ਸੰਦੀਪ ਕੁਮਾਰ ਸ਼ਰਮਾ ਅੰਮ੍ਰਿਤਸਰ ਮੋਬਾਈਲ ਵਿੰਗ ’ਚ ਸਹਾਇਕ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਉਣਗੇ।
ਇਹ ਵੀ ਪੜ੍ਹੋ-ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ
ਇਸੇ ਤਰ੍ਹਾਂ ਈ. ਟੀ. ਓ. ਭੂਪੇਂਦਰ ਭਾਟੀਆ ਦਾ ਮੋਬਾਈਲ ਵਿੰਗ ਤੋਂ ਅੰਮ੍ਰਿਤਸਰ-1 ’ਚ ਤਬਾਦਲਾ ਕੀਤਾ ਗਿਆ ਹੈ। ਜੁਆਇੰਟ ਕਮਿਸ਼ਨਰ ਰਾਜਵਿੰਦਰ ਕੌਰ ਦੇ ਤਬਾਦਲੇ ਤੋਂ ਬਾਅਦ ਡੀ. ਈ. ਟੀ. ਸੀ. ਰਾਜਵਿੰਦਰ ਕੌਰ ਬਾਜਵਾ ਨੂੰ ਅੰਮ੍ਰਿਤਸਰ ’ਚ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ’ਚ ਤਾਇਨਾਤ ਡਿਪਟੀ ਕਮਿਸ਼ਨਰ ਜੀ. ਐੱਸ. ਟੀ. ਅਜੇ ਸ਼ਰਮਾ ਦਾ ਬਠਿੰਡਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਭਰ ’ਚ ਹੋਏ ਇਨ੍ਹਾਂ ਤਬਾਦਲਿਆਂ ਦੌਰਾਨ ਅੰਮ੍ਰਿਤਸਰ ਤੋਂ ਸਹਾਇਕ ਕਮਿਸ਼ਨਰ ਗਗਨ ਸ਼ਰਮਾ ਨੂੰ ਲੁਧਿਆਣਾ ਭੇਜਿਆ ਗਿਆ ਹੈ, ਜਦਕਿ ਅੰਮ੍ਰਿਤਸਰ-2 ’ਚ ਮਹੇਸ਼ ਗੁਪਤਾ ਦੀ ਥਾਂ ’ਤੇ ਮੈਡਮ ਮਨਿੰਦਰ ਵਿਰਦੀ ਨੂੰ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
