ਪੁਲਸ ਵਿਭਾਗ ’ਚ ਵੱਡਾ ਫੇਰਬਦਲ : ਕਈ ਥਾਣਾ ਮੁਖੀਆਂ ਤੇ ਅਧਿਕਾਰੀਆਂ ਦੇ ਤਬਾਦਲੇ
Saturday, Oct 31, 2026 - 12:43 PM (IST)
ਤਰਨਤਾਰਨ(ਰਮਨ)- ਜ਼ਿਲ੍ਹੇ ਵਿਚ ਲਾਅ ਐਂਡ ਆਰਡਰ ਨੂੰ ਸਹੀ ਢੰਗ ਨਾਲ ਚਲਾਉਣ ਤੇ ਵਿਭਾਗ ਦੇ ਨਿਯਮਾਂ ਦੇ ਅਨੁਸਾਰ ਜ਼ਿਲ੍ਹੇ ਦੇ ਅੱਧੀ ਦਰਜਨ ਤੋਂ ਵੱਧ ਪੁਲਸ ਕਰਮਚਾਰੀਆਂ ਨੂੰ ਇਧਰੋਂ ਉਧਰ ਕਰਨ ਸਬੰਧੀ ਐੱਸ.ਐੱਸ.ਪੀ. ਵੱਲੋਂ ਆਦੇਸ਼ ਜਾਰੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਵੱਖ-ਵੱਖ ਥਾਣਿਆਂ ਦੇ ਮੁਖੀਆਂ, ਟਰੈਫਿਕ ਇੰਚਾਰਜ ਅਤੇ ਸੀਆਈਏ ਦੇ ਇੰਚਾਰਜ ਸਣੇ ਤਬਾਦਲੇ ਦੀ ਲਿਸਟ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- Amritsar Airport 'ਤੇ ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ, ਹੁਣ ਨਹੀਂ ਦਿਖਾਉਣੇ ਪੈਣਗੇ ਦਸਤਾਵੇਜ਼
ਜਾਣਕਾਰੀ ਅਨੁਸਾਰ ਥਾਣਾ ਹਰੀਕੇ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਦਾ ਤਬਾਦਲਾ ਕਰਦੇ ਹੋਏ ਥਾਣਾ ਭਿੱਖੀਵਿੰਡ ਦਾ ਮੁਖੀ ਨਿਯੁਕਤ ਕੀਤਾ ਹੈ। ਜਦਕਿ ਥਾਣਾ ਭਿੱਖੀਵਿੰਡ ਵਿਖੇ ਤਾਇਨਾਤ ਇੰਸਪੈਕਟਰ ਹਰਪ੍ਰੀਤ ਸਿੰਘ ਵਿਰਕ ਨੂੰ ਸੀ.ਆਈ.ਏ. ਸਟਾਫ ਤਰਨਤਾਰਨ ਦਾ ਇੰਚਾਰਜ ਦਾ ਚਾਰਜ ਸੌਂਪ ਦਿੱਤਾ ਹੈ। ਐੱਸ.ਐੱਸ.ਪੀ. ਲਾਂਬਾ ਵੱਲੋਂ ਇਸ ਤੋਂ ਇਲਾਵਾ ਸੀ.ਆਈ.ਏ. .ਇੰਚਾਰਜ ਇੰਸਪੈਕਟਰ ਰੁਪਿੰਦਰ ਪਾਲ ਸਿੰਘ ਨੂੰ ਥਾਣਾ ਹਰੀਕੇ ਦਾ ਮੁਖੀ ਨਿਯੁਕਤ ਕਰ ਦਿੱਤਾ ਗਿਆ ਹੈ, ਜਦਕਿ ਥਾਣਾ ਚੋਹਲਾ ਸਾਹਿਬ ਵਿਖੇ ਤਾਇਨਾਤ ਸਬ ਇੰਸਪੈਕਟਰ ਰਣਜੀਤ ਸਿੰਘ ਨੂੰ ਥਾਣਾ ਵੈਰੋਵਾਲ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ ਤੇ ਥਾਣਾ ਵੈਰੋਵਾਲ ਵਿਖੇ ਤਾਇਨਾਤ ਸਬ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੂੰ ਥਾਣਾ ਚੋਹਲਾ ਸਾਹਿਬ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਪੁਲਸ ਵਿਭਾਗ ’ਚ ਵੱਡਾ ਫੇਰਬਦਲ : ਕਈ ਥਾਣਾ ਮੁਖੀਆਂ ਤੇ ਅਧਿਕਾਰੀਆਂ ਦੇ ਤਬਾਦਲੇ
ਇਸ ਤੋਂ ਇਲਾਵਾ ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੀ ਪੁਲਸ ਚੌਂਕੀ ਟਾਊਨ ਵਿਖੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਸ਼ੇਰੋਂ ਨੂੰ ਬਤੌਰ ਇੰਚਾਰਜ ਦੀ ਕਮਾਨ ਸੌਂਪੀ ਗਈ ਹੈ ਤੇ ਇਸ ਦੇ ਨਾਲ ਹੀ ਟਰੈਫਿਕ ਪੁਲਸ ਵਿਭਾਗ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੂੰ ਥਾਣਾ ਸਿਟੀ ਤਰਨਤਾਰਨ ਵਿਖੇ ਮੁੱਖ ਮੁਨਸ਼ੀ ਨਿਯੁਕਤ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਦਿਲਬਾਗ ਸਿੰਘ ਨੂੰ ਟਰੈਫਿਕ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਬਾਰਡਰ ’ਤੇ ਲਗਾਤਾਰ ਹੋ ਰਹੀ ਡਰੋਨਾਂ ਦੀ ਆਮਦ, 10 ਮਹੀਨੇ 'ਚ ਹੈਰੋਇਨ ਰਿਕਵਰੀ ਦਾ ਹੈਰਾਨੀਜਨਕ ਅੰਕੜਾ
ਇਸ ਸੰਬੰਧੀ ਜਾਣਕਾਰੀ ਦਿੰਦੇ ਜ਼ਿਲੇ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਸ ਕਰਮਚਾਰੀਆਂ ਨੂੰ ਸਮੇਂ ਸਮੇਂ ਉੱਪਰ ਵੱਖ-ਵੱਖ ਬਰਾਂਚਾਂ ਤੇ ਥਾਣਿਆਂ ਵਿੱਚ ਡਿਊਟੀ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਜੇ ਕੋਈ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਨ੍ਹਾ ਖਿਲਾਫ ਬਣਦੀ ਕਾਰਵਾਈ ਕਰਨ ਵਿੱਚ ਦੇਰੀ ਨਹੀਂ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
