ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਹਵਾਈ ਅੱਡੇ ਨੇੜੇ ਲੱਗੀ ਪਾਬੰਦੀ
Saturday, Jul 18, 2026 - 01:54 PM (IST)
ਅੰਮ੍ਰਿਤਸਰ(ਨੀਰਜ)- ਵਧੀਕ ਜ਼ਿਲਾ ਮੈਜਿਸਟ੍ਰੇਟ ਅੰਮ੍ਰਿਤਸਰ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ. ਐੱਨ. ਐੱਸ. ਐੱਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਦੇ ਆਲੇ-ਦੁਆਲੇ 10 ਕਿਲੋਮੀਟਰ ਦੇ ਘੇਰੇ ’ਚ ਬਿਨਾਂ ਸਮਰੱਥ ਅਥਾਰਟੀ ਦੀ ਮਨਜ਼ੂਰੀ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਲਾ ਦਿੱਤੀ ਹੈ। ਇਹ ਹੁਕਮ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਜਨਤਕ ਸਮਾਗਮਾਂ ’ਤੇ ਵੀ ਲਾਗੂ ਹੋਣਗੇ।
ਇਹ ਵੀ ਪੜ੍ਹੋ- ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਗਿਆ ਪੰਜਾਬੀ ਨੌਜਵਾਨ, ਪੁੱਤ ਦੀ ਖਬਰ ਨੇ ਘਰ 'ਚ ਵਿਛਾ'ਤੇ ਸੱਥਰ
ਰਾਤ 10 ਤੋਂ ਸਵੇਰੇ 6 ਵਜੇ ਤੱਕ ਡੀ. ਜੇ. ਅਤੇ ਲਾਊਡ ਸਪੀਕਰਾਂ ’ਤੇ ਰੋਕ
ਜ਼ਿਲੇ ਦੇ ਸਾਰੇ ਜਨਤਕ, ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸਮਾਗਮਾਂ ’ਚ ਰਾਤ 10 ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰ, ਡੀ. ਜੇ., ਪਬਲਿਕ ਐਡਰੈੱਸ ਸਿਸਟਮ, ਸਾਊਂਡ ਐਂਪਲੀਫਾਇਰ ਅਤੇ ਹੋਰ ਸ਼ੌਰ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮੈਰਿਜ ਪੈਲੇਸਾਂ, ਬੈਂਕੁਇਟ ਹਾਲਾਂ, ਹੋਟਲਾਂ, ਰਿਜ਼ੋਰਟਾਂ ਅਤੇ ਹੋਰ ਜਨਤਕ ਸਮਾਗਮਾਂ ’ਤੇ ਵੀ ਲਾਗੂ ਹੋਣਗੇ। ਇਹ ਹੁਕਮ 16 ਸਤੰਬਰ 2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
