ਫ਼ਰੀਦਕੋਟ ''ਚ ਲੱਗੀਆਂ ਵੱਡੀਆਂ ਪਾਬੰਦੀਆਂ, 13 ਦਸੰਬਰ ਤੱਕ ਹੁਕਮ ਜਾਰੀ

Saturday, Oct 18, 2025 - 06:03 PM (IST)

ਫ਼ਰੀਦਕੋਟ ''ਚ ਲੱਗੀਆਂ ਵੱਡੀਆਂ ਪਾਬੰਦੀਆਂ, 13 ਦਸੰਬਰ ਤੱਕ ਹੁਕਮ ਜਾਰੀ

ਫ਼ਰੀਦਕੋਟ (ਚਾਵਲਾ)- ਜ਼ਿਲਾ ਮੈਜਿਸਟ੍ਰੇਟ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਅਧਿਕਾਰਾਂ ਦੀ ਵਰਤੋਂ ਕਰਦੇ ਜ਼ਿਲੇ ਵਿੱਚ ਖੂਹ ,ਬੋਰਵੈੱਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ ਜਿਸ ’ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈੱਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ’ਚ ਡਿੱਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਗਈ ਹੈ।

ਇਹ ਵੀ ਪੜ੍ਹੋ- ਨਕਲੀ ਅਧਿਕਾਰੀ ਬਣਨ ਵਾਲੇ ਦਾ ਪੁਲਸ ਵੱਲੋਂ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲੀਆਂ

ਹੁਕਮਾਂ ਦੇ ਅਨੁਸਾਰ ਜ਼ਿਲਾ ਫ਼ਰੀਦਕੋਟ ਦੀ ਹੱਦ ਅੰਦਰ ਜ਼ਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾਂ ਜ਼ਿਲਾ ਕੁਲੈਕਟਰ, ਸਬੰਧਤ ਸਰਪੰਚ ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰੇਗਾ। ਖੂਹ/ਬੋਰਵੈੱਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਵਗੈਰਾ ਦੀ ਰਜਿਸਟ੍ਰੇਸ਼ਨ ਹੋਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੀ ਝੜੀ, ਨੋਟੀਫਿਕੇਸ਼ਨ ਜਾਰੀ

ਖੂਹ/ਬੋਰਵੈਲ ਦੇ ਪੁੱਟਣ ਜਾਂ ਮੁਰੰਮਤ ਵਾਲੀ ਥਾਂ ਤੇ ਡਰਿਲਿੰਗ ਏਜੰਸੀ ਦਾ ਅਤੇ ਖੂਹ ਪੁਟਾਏ ਜਾਣ ਵਾਲੇ ਮਾਲਕ ਦਾ ਪੂਰੇ ਪਤੇ ਵਾਲਾ ਸਾਈਟ ਬੋਰਡ ਲਗਵਾਇਆ ਜਾਵੇ ਅਤੇ ਉਸ ਸਾਈਨ ਬੋਰਡ ਤੇ ਡਰਿਲਿੰਗ ਏਜੰਸੀ ਦਾ ਰਜਿਸਟਰੇਸ਼ਨ ਨੰਬਰ ਵੀ ਲਿਖਿਆ ਹੋਵੇ। ਬੋਰਵੈਲ ਦੇ ਆਲੇ ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰ ਕੇ ਕਵਰ ਕਰਕੇ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਖੂਹ/ਬੋਰਵੈੱਲ ਨੂੰ ਪੁੱਟਣ ਜਾਂ ਮੁਰੰਮਤ ਉਪਰੰਤ ਖਾਲੀ ਥਾਂ ਜੇਕਰ ਕੋਈ ਹੋਵੇ, ਨੂੰ ਮਿੱਟੀ ਨਾਲ ਭਰਿਆ ਜਾਵੇ/ਖਾਲੀ ਪਏ ਬੋਰਵੈੱਲ/ਖੂਹ ਨੂੰ ਮਿੱਟੀ/ਰੇਤ ਨਾਲ ਉਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਰੰਮਤ ਹੋਣ ਉਪਰੰਤ ਜ਼ਮੀਨੀ ਲੈਵਲ ਨੂੰ ਪਹਿਲਾਂ ਦੀ ਤਰ੍ਹਾਂ ਕੀਤਾ ਜਾਵੇ। ਪੇਂਡੂ ਇਲਾਕੇ ਵਿੱਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿੱਚ ਜਨ ਸਿਹਤ ਵਿਭਾਗ, ਭੂਮੀ ਰੱਖਿਆ, ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਅਧਿਕਾਰੀਆਂ ਵੱਲੋਂ ਆਪਣੇ ਆਪਣੇ ਅਧਿਕਾਰਤ ਖੇਤਰਾਂ ਦੀ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ। ਇਹ ਹੁਕਮ 13 ਦਸੰਬਰ 2025 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ੀ ਨਾਲ ਫੈਲ ਰਹੀ ਭਿਆਨਕ ਬੀਮਾਰੀ, ਵਿਦੇਸ਼ ਤੋਂ ਆਏ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News