ਹੜ੍ਹਾਂ ਦਰਮਿਆਨ ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਨਵਬੰਰ ਤੱਕ ਲੱਗੀ ਵੱਡੀ ਪਾਬੰਦੀ, ਜਾਰੀ ਹੋਏ ਸਖ਼ਤ ਹੁਕਮ

Wednesday, Sep 03, 2025 - 06:32 PM (IST)

ਹੜ੍ਹਾਂ ਦਰਮਿਆਨ ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਨਵਬੰਰ ਤੱਕ ਲੱਗੀ ਵੱਡੀ ਪਾਬੰਦੀ, ਜਾਰੀ ਹੋਏ ਸਖ਼ਤ ਹੁਕਮ

ਹੁਸ਼ਿਆਰਪੁਰ (ਘੁੰਮਣ)- ਮੌਨਸੂਨ ਸੀਜ਼ਨ ਦੇ ਚੱਲਦੇ ਇਸ ਸਾਲ ਭਾਰੀ ਬਾਰਿਸ਼ ਹੋਣ ਕਾਰਨ ਜ਼ਿਲ੍ਹੇ ਵਿਚ ਦਰਿਆਵਾਂ, ਚੋਆਂ ਅਤੇ ਨਹਿਰਾਂ ਵਿਚ ਪਾਣੀ ਦਾ ਵਹਾਅ ਬਹੁਤ ਤੇਜ਼ ਅਤੇ ਖ਼ਤਰਨਾਕ ਹੋ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਇਸ ਖ਼ਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੀਮਾ ਦੇ ਅੰਦਰ ਆਉਣ ਵਾਲੇ ਸਾਰੇ ਦਰਿਆਵਾਂ, ਚੋਆਂ ਅਤੇ ਨਹਿਰਾਂ ਵਿਚ ਨਹਾਉਣ ਅਤੇ ਉਨ੍ਹਾਂ ਦੇ ਕੰਢਿਆਂ ਅਤੇ ਕਾਜ਼ਵੇਅ 'ਤੇ ਤੁਰਨ ਉੱਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ 2 ਨਵੰਬਰ 2025 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਗ੍ਰਿਫ਼ਤਾਰ MLA ਰਮਨ ਅਰੋੜਾ ਤੇ ATP ਸੁਖਦੇਵ ਵਸ਼ਿਸ਼ਟ ਨੂੰ ਮਿਲੀ ਜ਼ਮਾਨਤ

PunjabKesari


ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਲੋਕ ਪਾਣੀ ਦਾ ਪੱਧਰ ਵੇਖਣ, ਨਹਾਉਣ ਜਾਂ ਕੰਢਿਆਂ ਅਤੇ ਕਾਜ਼ਵੇਅ 'ਤੇ ਘੁੰਮਣ ਲਈ ਇਨ੍ਹਾਂ ਥਾਵਾਂ 'ਤੇ ਪਹੁੰਚਦੇ ਹਨ। ਇਸ ਸਮੇਂ ਦੌਰਾਨ ਪਾਣੀ ਦਾ ਪੱਧਰ ਕਿਸੇ ਵੀ ਸਮੇਂ ਅਚਾਨਕ ਵੱਧ ਸਕਦਾ ਹੈ ਅਤੇ ਇਨ੍ਹਾਂ ਕੰਢਿਆਂ ਦੀ ਮਿੱਟੀ ਬਹੁਤ ਢਿੱਲੀ ਹੋਣ ਕਾਰਨ ਜਾਨ-ਮਾਲ ਅਤੇ ਪਸ਼ੂਆਂ ਦੇ ਨੁਕਸਾਨ ਦਾ ਗੰਭੀਰ ਖ਼ਤਰਾ ਬਣਿਆ ਰਹਿੰਦਾ ਹੈ। ਨਾਲ ਹੀ ਇਸ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜਨ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ: 28 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਚਾੜ 'ਤਾ ਚੰਨ, ਮੁੰਡੇ ਨੇ ਚੁੱਕਿਆ ਖ਼ੌਫ਼ਨਾਕ ਕਦਮ, ਰੋਲ੍ਹ ਦਿੱਤਾ ਪਰਿਵਾਰ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News