ਨਵਾਂਸ਼ਹਿਰ ''ਚ ਲੱਗੀਆਂ ਵੱਡੀਆਂ ਪਾਬੰਦੀਆਂ! 8 ਜੁਲਾਈ ਤੱਕ ਹੁਕਮ ਹੋ ਗਏ ਲਾਗੂ
Saturday, Jan 10, 2026 - 01:36 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਤਹਿਤ ਜ਼ਿਲ੍ਹੇ ਵਿੱਚ ਕਿਸੇ ਵੀ ਥਾਂ 'ਤੇ ਗਊਆਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਲਈ ਵੱਡੀ ਮੁਸੀਬਤ! ਪ੍ਰਾਪਰਟੀ ਸੌਦਿਆਂ ’ਤੇ ਸਰਕਾਰੀ ਰਾਡਾਰ, ਸਖ਼ਤ ਹੁਕਮ ਜਾਰੀ
ਨਵਾਂਸ਼ਹਿਰ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡ ਹੈਵੀ ਵਾਹਨਾਂ ਦੇ ਲੰਘਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਇੱਕ ਹੋਰ ਹੁਕਮ ਰਾਹੀਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ ’ਤੇ ਜਾਣਾ ਸਮਾਨ ਆਦਿ) ਨੂੰ ਲੰਘਣ/ਦਾਖ਼ਲ ਹੋਣ ਤੋਂ ਪਾਬੰਦੀ ਲਗਾ ਦਿੱਤੀ ਹੈ।
ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਜ਼ਿਲ੍ਹੇ ਵਿਚੋਂ ਓਵਰਲੋਡਡ ਵਾਹਨਾਂ ਦੇ ਲੰਘਣ ਨਾਲ ਸਕੂਲ ਜਾ ਰਹੇ ਬੱਚਿਆਂ ਅਤੇ ਦਫ਼ਤਰ ਜਾ ਰਹੇ ਮੁਲਾਜ਼ਮ ਅਤੇ ਹੋਰ ਲੋਕਾਂ ਨੂੰ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਟ੍ਰੈਫਿਕ ਸਮੱਸਿਆ ਬਣੀ ਰਹਿੰਦੀ ਹੈ ਅਤੇ ਹਾਦਸਾ ਹੋਣ ਦਾ ਖ਼ਦਸ਼ਾ ਰਹਿੰਦਾ ਹੈ। ਇਸ ਲਈ ਸੰਭਾਵੀ ਹਾਦਸਿਆਂ ਨੂੰ ਰੋਕਣ ਅਤੇ ਨਿਰਵਿਘਨ ਟ੍ਰੈਫਿਕ ਸੁਚਾਰੂ ਬਣਾਉਣ ਲਈ ਹੁਕਮ ਲਾਗੂ ਕੀਤਾ ਗਿਆ ਹੈ। ਇਹ ਹੁਕਮ 8 ਜੁਲਾਈ 2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: Big Breaking: IIT ਰੋਪੜ ਦੇ ਵਿਦਿਆਰਥੀ ਦੀ ਜਿੰਮ 'ਚ ਕਸਰਤ ਕਰਦੇ ਸਮੇਂ ਮੌਤ! ਪਹਿਲੇ ਦਿਨ ਗਿਆ ਸੀ ਜਿੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
