ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ ਫ਼ੈਸਲਾ
Thursday, May 14, 2026 - 07:27 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ 14 ਜੁਲਾਈ ਤੱਕ ਕਿਸੇ ਵੀ ਜਨਤਕ ਗਲੀ/ਪਾਰਕ/ ਸਰਕਾਰੀ ਜ਼ਮੀਨ ’ਤੇ ਅਣ-ਅਧਿਕਾਰਤ ਤੌਰ ’ਤੇ ਕਿਸੇ ਵੀ ਮੰਦਿਰ, ਚਰਚ, ਮਸੀਤ ਜਾਂ ਗੁਰਦੁਆਰੇ ਆਦਿ ਦੀ ਉਸਾਰੀ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸੇ ਵਿਭਾਗ ਦੇ ਅਧਿਕਾਰੀ ਵੱਲੋਂ ਜਨਤਕ ਸਥਾਨ ’ਤੇ ਉਸਾਰੇ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਆਪਣੇ ਵਿਭਾਗ ਅਧੀਨ ਪੈਂਦੀ ਜ਼ਮੀਨ ਉੱਤੇ ਅਜਿਹੀ ਕੋਈ ਉਸਾਰੀ ਨਾ ਹੋਣ ਦੇਣ।
ਇਹ ਵੀ ਪੜ੍ਹੋ: ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
ਇਸੇ ਤਰ੍ਹਾਂ ਨਗਰ ਕੌਂਸਲ ਦੀ ਜ਼ਮੀਨ ’ਤੇ ਸਬੰਧਤ ਕਾਰਜਸਾਧਕ ਅਫ਼ਸਰ, ਨਗਰ ਕੌਂਸਲ ਅਤੇ ਪੰਚਾਇਤੀ/ਸ਼ਾਮਲਾਟ/ ਮੁਸ਼ਤਰਕਾ ਮਾਲਕਾਂ ਦੀ ਜ਼ਮੀਨ ਉੱਤੇ ਅਜਿਹੀ ਕੋਈ ਉਸਾਰੀ ਨਾ ਹੋਣ ਬਾਬਤ ਸਬੰਧਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੀ ਜ਼ਿੰਮੇਵਾਰੀ ਹੋਵੇਗੀ। ਜੇਕਰ ਕਿਸੇ ਵਿਅਕਤੀ/ਸੰਸਥਾ ਵੱਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਸਬੰਧਤ ਪੁਲਸ ਸਟੇਸ਼ਨ ਦੇ ਅਧਿਕਾਰੀ ਨੂੰ ਉਕਤ ਵਿਅਕਤੀ ਖਿਲਾਫ਼ ਕਾਰਵਾਈ ਲਈ ਰਿਪੋਰਟ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਜਨਤਕ ਸਥਾਨ, ਪਾਰਕ ਜਾਂ ਗਲੀਆਂ ਆਦਿ ਵਿੱਚ ਕਿਸੇ ਵੀ ਮੰਦਿਰ, ਚਰਚ, ਮਸੀਤ ਜਾਂ ਗੁਰਦੁਆਰੇ ਆਦਿ ਨੂੰ ਬਣਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ
ਬਿਨਾਂ ਮਨਜ਼ੂਰੀ ਡਰੋਨ ਚਲਾਉਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਇਕ ਵੱਖਰੇ ਹੁਕਮ ਵਿਚ ਜ਼ਿਲ੍ਹੇ ਅੰਦਰ ਵੱਖ-ਵੱਖ ਸਥਾਨਾਂ ’ਤੇ ਮਨਾਏ ਜਾ ਰਹੇ ਵਿਆਹ/ ਧਾਰਮਿਕ ਸਮਾਗਮ ਅਤੇ ਹੋਰ ਪ੍ਰੋਗਰਾਮਾਂ ਵਿਚ ਬਿਨਾਂ ਮਨਜ਼ੂਰੀ ਡਰੋਨ ਚਲਾਉਣ ’ਤੇ ਪੂਰਨ ਪਾਬੰਦੀ ਲਾਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਸਰਹੱਦੀ ਜ਼ਿਲ੍ਹਿਆਂ ਵਿਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਰਾਹੀਂ ਮਾੜੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਇਹ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਅਜਿਹੀ ਕੋਈ ਘਟਨਾ ਨਾ ਵਾਪਰ ਸਕੇ।
ਇਹ ਵੀ ਪੜ੍ਹੋ: ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ ਭੱਟੀ ਨਾਲ ਜੁੜੇ ਤਾਰ
ਟਰੈਕਟਰ ਅਤੇ ਟਰੈਕਟਰ ਨਾਲ ਸਬੰਧਤ ਸੰਦਾਂ ਨਾਲ ਖ਼ਤਰਨਾਕ ਪ੍ਰਦਰਸ਼ਨ/ਸਟੰਟ ’ਤੇ ਰੋਕ
ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਅੰਦਰ ਟਰੈਕਟਰ ਅਤੇ ਟਰੈਕਟਰ ਨਾਲ ਸਬੰਧਤ ਸੰਦਾਂ ਆਦਿ ਨਾਲ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਰਾਜ ਅੰਦਰ ਬੀਤੀ ਦਿਨੀ ਕੁਝ ਅਜਿਹੀਆਂ ਘਟਨਾਵਾਂ ਵਾਪਰੀਆਂ ਜਿਨ੍ਹਾਂ ਵਿਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲਗੀਆਂ ਅਤੇ ਇਕ ਨੌਜਵਾਨ ਦੀ ਮੌਤ ਹੋ ਗਈ ਜਿਸ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ। ਇਹ ਸਾਰੇ ਹੁਕਮ 12 ਜੁਲਾਈ 2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ 'ਚ ਕਰਵਾ 'ਤਾ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
