ਪੰਜਾਬ ''ਚ 31 ਅਗਸਤ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਜੇਕਰ ਨਾ ਮੰਨੇ ਤਾਂ ਹੋਵੇਗੀ ਸਖ਼ਤ ਕਾਰਵਾਈ
Tuesday, Jul 01, 2025 - 10:29 AM (IST)

ਫਾਜਿਲਕਾ (ਨਾਗਪਾਲ) : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਵੱਖ-ਵੱਖ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਅਗਸਤ ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ! ਨੀਵੇਂ ਇਲਾਕਿਆਂ ਲਈ ਜਾਰੀ ਹੋਈ ਚਿਤਾਵਨੀ, ਰਹੋ ਸਾਵਧਾਨ
ਹੁਕਮ ’ਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8 ਗੁਣਾ 13 ਆਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਲੱਗ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਬਣਾਉਣ/ਵਰਤੋਂ ਕਰਨ ’ਤੇ, ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾ ਅਤੇ ਬੀ. ਪੀ. ਓਜ਼ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਨੂੰ ਆਉਣ-ਜਾਣ ’ਤੇ ਪਾਬੰਦੀ ਲਾਈ ਹੈ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਪੈ ਗਿਆ ਆਹ ਪੰਗਾ!
ਇਸ ਦੇ ਨਾਲ ਹੀ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਈ ਹੈ। ਇਸ ਤਰ੍ਹਾਂ ਹੀ ਜ਼ਿਲ੍ਹਾ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵ੍ਹੀਕਲਾਂ ਦੀ ਖ਼ਰੀਦਣ, ਵੇਚਣ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਹੈ। ਜ਼ਿਲ੍ਹਾ ਫਾਜ਼ਿਲਕਾ ’ਚ ਸਬ ਜੇਲ੍ਹ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8