ਪੰਜਾਬ ਦੇ ਇਸ ਜ਼ਿਲ੍ਹੇ ''ਚ ਲੱਗੀਆਂ ਵੱਡੀਆਂ ਪਾਬੰਦੀਆਂ, ਪੜ੍ਹੋ ਖ਼ਬਰ

Tuesday, Oct 14, 2025 - 10:43 AM (IST)

ਪੰਜਾਬ ਦੇ ਇਸ ਜ਼ਿਲ੍ਹੇ ''ਚ ਲੱਗੀਆਂ ਵੱਡੀਆਂ ਪਾਬੰਦੀਆਂ, ਪੜ੍ਹੋ ਖ਼ਬਰ

ਗੁਰਦਾਸਪੁਰ (ਵਿਨੋਦ, ਹਰਮਨ)-ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਡਾ.ਹਰਜਿੰਦਰ ਸਿੰਘ ਬੇਦੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਕਿ ਜ਼ਿਲਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ। ਇਸ ਦੇ ਨਾਲ ਹੀ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਜਾਂ ਇਸ ਦੇ ਪਿੰਡਾਂ ਜਾਂ ਕਸਬਿਆਂ ’ਚ ਬਾਹਰ ਤੋਂ ਆ ਕੇ ਆਰਜ਼ੀ ਤੌਰ ’ਤੇ ਰਹਿ ਰਹੇ ਜਾਂ ਕਾਰੋਬਾਰ ਕਰਦੇ ਪਰਿਵਾਰਾਂ ਦੇ ਮੁਖੀ ਜਾਂ ਹੋਰ ਪੁਰਸ਼ ਅਤੇ ਔਰਤਾਂ ਆਪ ਦੇ ਰਿਹਾਇਸ਼ੀ ਜਾਂ ਨਜ਼ਦੀਕੀ ਥਾਣੇ ’ਚ ਇਸ ਸਬੰਧੀ ਲੋੜੀਂਦੀ ਸੂਚਨਾ ਤੁਰੰਤ ਦੇਣਗੇ। ਇਸ ਤੋਂ ਇਲਾਵਾ ਕੋਈ ਬਾਹਰਲੇ ਜ਼ਿਲੇ ਦਾ ਵਾਸੀ ਉਨ੍ਹਾਂ ਪਾਸ ਮਿਲਣ ਆਵੇ ਜਾਂ ਉਨ੍ਹਾਂ ਪਾਸ ਠਹਿਰੇ ਤਾਂ ਇਸ ਬਾਰੇ ਵੀ ਲੋੜੀਂਦੀ ਸੂਚਨਾ ਤੁਰੰਤ ਨਜ਼ਦੀਕੀ ਥਾਣੇ ’ਚ ਦੇਣਗੇ।

ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ CM ਮਾਨ ਦਾ ਵੱਡਾ ਤੋਹਫਾ, ਮੁਆਵਜ਼ਾ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ

ਇਸ ਤੋਂ ਇਲਾਵਾ ਜ਼ਿਲੇ ਦੀ ਹਦੂਦ ਅੰਦਰ ਪੈਂਦੇ ਸਾਰੇ ਪੈਲਸਾਂ ’ਚ ਕੋਈ ਵੀ ਵਿਅਕਤੀ ਵਿਆਹ ਦੇ ਮੌਕੇ ’ਤੇ ਕਿਸੇ ਵੀ ਤਰ੍ਹਾਂ ਦਾ ਹਥਿਆਰ ਲੈ ਕੇ ਦਾਖਲ ਨਹੀਂ ਹੋਵੇਗਾ। ਇਸ ਤੋਂ ਇਲਾਵਾ ਸਕੂਲਾਂ/ਕਾਲਜਾਂ/ਗੁਰਦੁਆਰਿਆਂ ਅਤੇ ਮੰਦਰਾਂ ’ਚ ਵੀ ਹਥਿਆਰ ਲੈ ਕੇ ਜਾਣ ਦੀ ਪਾਬੰਦੀ ਲਗਾਈ ਗਈ ਹੈ। ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸਦੀ ਪਹਿਚਾਣ ਬਾਰੇ ਸਾਈਬਰ ਕੈਫੇ ਦੇ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦਾ ਪ੍ਰਯੋਗ ਨਾ ਕਰਨ ਦਿੱਤਾ ਜਾਵੇ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫੇ ਦੇ ਮਾਲਕ ਨੂੰ ਇਸਦੀ ਸੂਚਨਾ ਪੁਲਸ ਸਟੇਸ਼ਨ ਵਿੱਚ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ-ਪੰਜਾਬ ਦਾ ਮੌਸਮ ਲੈ ਰਿਹਾ ਕਰਵਟ, ਪੜ੍ਹੋ ਵਿਭਾਗ ਦੀ ਨਵੀਂ ਅਪਡੇਟ

ਜ਼ਿਲੇ ਅੰਦਰ ਕੋਈ ਵੀ ਵਿਅਕਤੀ ਸਾਈਕਲ/ ਰਿਕਸ਼ਾ/ ਟਰੈਕਟਰ/ ਰੇਹੜੀ ਅਤੇ ਹੋਰ ਕੋਈ ਗੱਡੀ ਜਿਸਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਨਹੀਂ ਹੈ ਤਾਂ ਉਹ ਇੰਝ ਵਾਹਨ ਨਹੀਂ ਚਲਾਵੇਗਾ। ਜ਼ਿਲ੍ਹੇ ਵਿੱਚ ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਹੈ। ਮਿਲਟਰੀ ਫੋਰਸਿਜ਼ ਅਤੇ ਬੀ.ਐੱਸ.ਐੱਫ਼ ਪਰਸਨਲ ਨੂੰ ਇਨਾਂ ਹੁਕਮਾਂ ਤੋਂ ਛੋਟ ਹੋਵੇਗੀ।

ਖੂਹ/ਬੋਰ ਲਗਾਉਣ ਤੋਂ ਪਹਿਲਾਂ ਭੂਮੀ ਮਾਲਕ 15 ਦਿਨ ਪਹਿਲਾਂ ਜ਼ਿਲਾ ਮੈਜਿਸਟਰੇਟ ਜਾਂ ਉੱਮ ਮੰਡਲ ਮੈਜਿਸਟਰੇਟ ਜਾਂ ਬੀ. ਡੀ. ਪੀ. ਓ. ਜਾਂ ਸਰਪੰਚ ਜਾਂ ਪਬਲਿਕ ਹੈਲਥ/ ਮਿਊਂਸਪੈਲਟੀ ਕਮੇਟੀ ਦੇ ਸਬੰਧਤ ਅਫ਼ਸਰ ਨੂੰ ਸੂਚਿਤ ਕਰਨਗੇ। ਖੂਹ/ਬੋਰ ਲਗਾਉਣ ਵਾਲੀ ਜਗ੍ਹਾ ਦੇ ਨਜ਼ਦੀਕ ਸਾਈਨ ਬੋਰਡ ਉੱਤੇ ਖੂਹ/ਬੋਰ ਲਗਾਉਣ ਵਾਲੀਆਂ ਏਜੰਸੀਆਂ ਦਾ ਪਤਾ ਅਤੇ ਬੋਰ ਦੇ ਮਾਲਕ ਦਾ ਪੂਰਾ ਪਤਾ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ-ਬਟਾਲਾ 'ਚ ਅੰਨ੍ਹੇਵਾਹ ਫਾਇਰਿੰਗ ਕਰ ਮਾਰ'ਤੇ 2 ਬੰਦੇ, ਗੈਂਗਸਟਰ ਬੋਲਿਆ- ਵਾਰੀ ਸਭ ਦੀ ਆਉਗੀ

ਜ਼ਿਲਾ ਗੁਰਦਾਸਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ’ਚ ਉਪਰੋਕਤ ਦਰਸਾਈਆਂ ਗਈਆਂ ਹਦਾਇਤਾਂ ਤੋਂ ਬਿਨਾਂ ਕੋਈ ਵੀ ਵਿਅਕਤੀ ਸਰਕਾਰੀ/ਗੈਰ ਸਰਕਾਰੀ ਸੰਸਥਾਵਾਂ ਜਾਂ ਹੋਰ ਕੋਈ ਸਬੰਧਿਤ ਵਿਭਾਗਾਂ ਪਾਸੋਂ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ। ਜ਼ਿਲਾ ਗੁਰਦਾਸਪੁਰ ’ਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਬੂਤ ਲੈਣਾ ਅਤੇ ਉਨਾਂ ਸਬੂਤਾਂ ਬਾਰੇ ਐਂਟਰੀਆਂ ਦਾ ਰਜਿਸਟਰ ਵਿੱਚ ਇੰਦਰਾਜ ਕਰਨਾ ਜਰੂਰੀ ਹੋਵੇਗਾ।

ਜ਼ਿਲੇ ਅੰਦਰ ਸਮੂਹ ਧਾਰਮਿਕ ਅਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀ ਕਮੇਟੀਆਂ/ ਬੋਰਡ/ਟਰੱਸਟ ਦੇ ਮੁਖੀਆਂ ਦੀ ਜ਼ਿੰਮੇਵਾਰੀ ਲਗਾਈ ਹੈ। ਘੜੂਕਿਆਂ ਦੀ ਸਵਾਰੀ ਅਤੇ ਘੜੂਕਿਆਂ ’ਤੇ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸਮੁੱਚੇ ਮਾਲਕਾਂ ਨੂੰ ਹੁਕਮ ਕੀਤਾ ਹੈ ਕਿ ਬਿਨਾਂ ਸਬੰਧਤ ਥਾਣਿਆਂ ਵਿੱਚ ਇਤਲਾਹ ਕੀਤੇ ਨਵੇਂ ਕਿਰਾਏਦਾਰ ਨਾ ਰੱਖਣ।

ਇਹ ਵੀ ਪੜ੍ਹੋ-ਤਰਨਤਾਰਨ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਮਾਲਕ 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਜ਼ਿਲੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰੱਖਤਾਂ ਦੀ ਕਟਾਈ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜ਼ਿਲੇ ਦੀਆਂ ਸੀਮਾਵਾਂ ਅੰਦਰ ਉੱਚੀ ਅਵਾਜ਼ ’ਚ ਚਲਾਏ ਜਾਂਦੇ ਮਿਊਜ਼ਿਕ, ਧਮਾਕਾ ਕਰਨ ਵਾਲੇ ਪਦਾਰਥਾਂ, ਗੱਡੀਆਂ ਦੇ ਪ੍ਰੈਸ਼ਰ ਹਾਰਨਾਂ ਅਤੇ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪਾਬੰਦੀ ਲਗਾਈ ਹੈ। ਪ੍ਰਾਈਵੇਟ ਗੱਡੀਆਂ ਜਿਨ੍ਹਾਂ ਦਾ ਰੰਗ, ਚਿੰਨ੍ਹ, ਸ਼ਕਲ ਅਤੇ ਡਿਜ਼ਾਈਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹਨ, ਉਨ੍ਹਾਂ ’ਤੇ ਪਾਬੰਦੀ ਲਗਾਈ ਗਈ ਹੈ।

ਸਵੇਰੇ 7 ਵਜੇ ਤੋਂ ਰਾਤ 10 ਵਜੇ ਤੱਕ ਗੁਰਦਾਸਪੁਰ ਸ਼ਹਿਰ ਵਿਚੋਂ ਟਰੱਕਾਂ ਸਮੇਤ ਹੈਵੀ ਗੱਡੀਆਂ ਦੇ ਲੰਘਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਕੀਤੀ ਹੈ। ਅੰਤਰਰਾਸ਼ਟਰੀ ਸਰਹੱਦ ਨੇੜੇ ਸ਼ਾਮ 8 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਕਰਨ ’ਤੇ ਪਾਬੰਦੀ ਲਗਾਈ ਹੈ।

ਲਿਟਲ ਫਲਾਵਰ ਕਾਨਵੈਂਟ ਸਕੂਲ ਗੁਰਦਾਸਪੁਰ ਦੇ ਸਕੂਲ ਗੇਟ ਤੋਂ ਬਾਹਰ ਗੱਡੀਆਂ ਮੋਟਰਾਂ, ਮੋਟਰਸਾਈਕਲਾਂ ਜਾਂ ਕਿਸੇ ਵੀ ਤਰ੍ਹਾਂ ਦੇ ਟਰਾਂਸਪੋਰਟ ਸਾਧਨ ’ਚ ਸਕੂਲੀ ਵਿਦਿਆਰਥੀਆਂ ਨੂੰ ਉਤਾਰਨ ਤੇ ਚੜ੍ਹਾਉਣ ਦੀ ਮੁਕੰਮਲ ਪਾਬੰਦੀ ਲਗਾਈ ਹੈ। ਬੀ. ਐੱਸ. ਐੱਨ. ਐੱਲ. ਚੌਕ ਤੋਂ ਗੁਰੂ ਰਵਿਦਾਸ ਚੌਕ ਤੱਕ ਸੜਕ ਸਵੇਰੇ ਸ਼ਾਮ ਹੋਵੇਗੀ ਨੋ ਵਹੀਕਲ ਜੋਨ ਰਹਿਣਗੇ। ਪਾਬੰਦੀ ਦੇ ਇਹ ਹੁਕਮ 20 ਨਵੰਬਰ 2025 ਤੱਕ ਲਾਗੂ ਰਹਿਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News