ਜੰਗ ਦੀ ਸਥਿਤੀ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ ''ਚ ਲੱਗ ਗਈ ਵੱਡੀ ਪਾਬੰਦੀ
Thursday, May 08, 2025 - 12:47 PM (IST)

ਗੁਰਦਾਸਪੁਰ(ਵਿਨੋਦ)- ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸੇ ਵੀ ਤਰਾਂ ਦੀ ਸੰਕਟ-ਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ 'ਮੌਕ ਡਰਿੱਲ' ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਇਹ ਦੇਖਣ ਵਿੱਚ ਆਇਆ ਹੈ ਕਿ ਵਿਆਹ ਸ਼ਾਦੀਆਂ, ਖ਼ੁਸ਼ੀਆਂ ਦੇ ਉਤਸਵਾਂ ਅਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵੱਲੋਂ ਆਤਿਸ਼ਬਾਜ਼ੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਇਨੀਜ ਕਰੈਕਰ ਸ਼ਾਮਲ ਹੁੰਦੇ ਹਨ, ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ Update, 12 ਜ਼ਿਲ੍ਹਿਆਂ ਲਈ Alert ਜਾਰੀ
ਅਜਿਹੇ ਪਟਾਖਿਆਂ ਨਾਲ ਸ਼ੋਰ-ਸ਼ਰਾਬੇ ਨਾਲ ਆਮ ਪਬਲਿਕ ਵਿੱਚ ਦਰ ਪੈਦਾ ਹੁੰਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਡਾ. ਹਰਜਿੰਦਰ ਸਿੰਘ ਬੇਦੀ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕਤਾ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖ਼ੁਸ਼ੀਆਂ ਦੇ ਉਤਸਵਾਂ ਅਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਨਾਲੋਂ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਇਨੀਜ਼ ਕਰੈਕਰ ਸ਼ਾਮਲ ਹਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਮਨਾਹੀ ਦੇ ਇਹ ਹੁਕਮ 7 ਮਈ 2025 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਦੋਸਤ ਨਾਲ ਹੋਟਲ 'ਚ ਗਈ ਕੁੜੀ ਨਾਲ ਹੋਇਆ ਗੈਂਗਰੇਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8