ਬਠਿੰਡਾ ਜ਼ਿਲ੍ਹੇ 'ਚ 9 ਅਕਤੂਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, ਪੜ੍ਹੋ ਕਿਨ੍ਹਾਂ ਕੰਮਾਂ 'ਤੇ ਲੱਗੀ ਰੋਕ
Friday, Aug 14, 2026 - 11:23 AM (IST)
ਬਠਿੰਡਾ (ਵਰਮਾ) : ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ’ਚ ਮੌਜੂਦ ਹਵਾਈ ਅੱਡੇ ਦੇ ਘੇਰੇ ਤੋਂ ਦੋ ਕਿਲੋਮੀਟਰ ਅੰਦਰ ਲਾਲਟੇਨ ਪਤੰਗਾਂ, ਇੱਛਾ ਪਤੰਗਾਂ ਆਦਿ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਵਿਵਸਥਾ ਅਤੇ ਸਮਾਜਿਕ ਸ਼ਾਂਤੀ ਨੂੰ ਮੁੱਖ ਰੱਖਦੇ ਹੋਏ ਹਰ ਪੀ. ਜੀ. ਮਾਲਕ ਆਪਣੀ ਪੀ. ਜੀ. ਨੂੰ ਰਜਿਸਟਰ ਕਰਵਾਉਂਦੇ ਹੋਏ ਪੀ. ਜੀ. ’ਚ ਰਹਿਣ ਵਾਲੇ ਬੱਚਿਆਂ, ਕਿਰਾਏਦਾਰਾਂ ਦੀ ਸਬੰਧਿਤ ਪੁਲਸ ਥਾਣੇ ਸਾਂਝ ਕੇਂਦਰ ਰਾਹੀਂ ਰਜਿਸਟ੍ਰੇਸ਼ਨ ਵੈਰੀਫਿਕੇਸ਼ਨ ਕਰਵਾਉਣ ਦਾ ਜ਼ਿੰਮੇਵਾਰ ਹੋਵੇਗਾ। ਹੁਕਮ ਮੁਤਾਬਕ ਪੀ. ਜੀ. ਮਾਲਕਾਂ ਨੂੰ ਇਹ ਵੀ ਹੁਕਮ ਦਿੱਤਾ ਹੈ ਕਿ ਉਹ ਆਪਣੇ ਪੀ. ਜੀ. ’ਚ ਰਹਿਣ ਵਾਲੇ ਵਿਦਿਆਰਥੀਆਂ, ਕਿਰਾਏਦਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਗ ਬੁਝਾਊ ਯੰਤਰ ਅਤੇ ਸੀ. ਸੀ. ਟੀ. ਵੀ. ਕੈਮਰੇ ਜ਼ਰੂਰ ਲਗਾਉਣ।
ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨਾਂ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਲੱਗੀਆਂ ਮੌਜਾਂ
ਜਾਰੀ ਹੋਰ ਹੁਕਮਾਂ ਮੁਤਾਬਕ ਜ਼ਿਲ੍ਹੇ ’ਚ ਵਿਆਹਾਂ, ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਪਟਾਕੇ, ਆਤਿਸ਼ਬਾਜ਼ੀ ਚਲਾਉਣ ਤੇ ਆਰਮ ਫਾਇਰ ਦੀ ਵਰਤੋਂ ਕਰਨ ਉੱਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਕ ਹੋਰ ਹੁਕਮ ਰਾਹੀਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰੂ ਗੋਬਿੰਦ ਸਿੰਘ ਰਿਫਾਈਨਰੀ ਰਾਮਾਂ, ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ, ਆਈ.ਓ., ਬੀ. ਪੀ. ਸੀ. ਐੱਲ., ਐੱਚ. ਪੀ. ਸੀ. ਐੱਲ., ਬਲਾਕ ਪੀ. ਓ. ਐੱਲ. ਟਰਮਿਨਲ, ਫੂਸ ਮੰਡੀ ਮਾਨਸਾ ਰੋਡ ਬਠਿੰਡਾ, 2-ਜੀ ਬਾਇਓ ਇਥਾਨੌਲ ਪਲਾਂਟ, ਅੰਬੂਜਾ ਸੀਮੈਂਟ ਪਲਾਂਟ, ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ, ਸਿਵਲ ਏਅਰਪੋਰਟ ਵਿਰਕ ਕਲਾਂ, ਏਅਰਫੋਰਸ ਭਿਸੀਆਣਾ, ਗੇਲ ਦਿਆਲਪੁਰਾ, ਆਰ. ਟੀ. ਬਠਿੰਡਾ, ਐੱਸ. ਵੀ. ਗਹਿਰੀ ਬੁੱਟਰ ਦੇ ਆਸ-ਪਾਸ ਦੇ ਏਰੀਏ ’ਚ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਨਾਇਲੋਨ, ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ (ਚਾਇਨਾ ਡੋਰ) ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਇਕ ਹੋਰ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਅਣ-ਅਧਿਕਾਰਤ ਸੀਮਨ ਦਾ ਭੰਡਾਰ ਕਰਨ, ਟਰਾਂਸਪਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ ਜਾਂਦੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮ ਮੁਤਾਬਕ ਪੁਰਾਣੀ ਤਹਿਸੀਲ ਕੰਪਲੈਕਸ ਬਠਿੰਡਾ ਵਿਖੇ ਸਰਕਾਰੀ ਜਗ੍ਹਾ ਤੇ ਗੈਰ ਕਾਨੂੰਨੀ ਢੰਗ ਨਾਲ ਬਣਾਏ ਜਾ ਰਹੇ ਦੁਕਾਨਾਂ/ ਬੂਥ ਚੈਂਬਰ, ਖੋਖਿਆਂ ਆਦਿ ਦੀ ਉਸਾਰੀ ਕਰਨ ’ਤੇ ਰੋਕ ਲਗਾਈ ਗਈ ਹੈ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟਰੈਕਟਰ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ। ਹੁਕਮ ਅਨੁਸਾਰ ਜਨਤਾ ਦਾ ਕੋਈ ਵੀ ਮੈਂਬਰ ਸ਼ੋਸਲ ਮੀਡੀਆਂ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ਕਰੇਗਾ ਅਤੇ ਨਾ ਹੀ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਨ ਵਾਲਾ ਕੋਈ ਟੈਕਸਟ ਪੋਸਟ ਪਾਵੇਗਾ ਤੇ ਨਾ ਸ਼ੇਅਰ ਕਰੇਗਾ। ਜਾਰੀ ਹੁਕਮ ਅਨੁਸਾਰੀ ਜ਼ਿਲ੍ਹੇ ’ਚ ਪ੍ਰੀਗਾਬਾਲਿਨ 75 ਐੱਮ. ਜੀ. ਦੇ ਕੈਪਸੂਲ ਤੇ ਗੋਲੀਆਂ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਇਹ ਸਾਰੇ ਹੁਕਮ 9 ਅਕਤੂਬਰ 2026 ਤੱਕ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
