ਤਰਨਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ ਪਾਬੰਦੀਆਂ, ਚੋਣ ਪ੍ਰਚਾਰ ਦਾ ਅੱਜ ਅਖੀਰਲਾ ਦਿਨ
Sunday, Nov 09, 2025 - 10:42 AM (IST)
ਤਰਨਤਾਰਨ- ਜ਼ਿਲਾ ਮੈਜਿਸਟਰੇਟ ਰਾਹੁਲ, ਆਈ.ਏ.ਐੱਸ. ਵੱਲੋਂ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਮਨੀ ਚੋਣ ਦੇ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਕਰਵਾਉਣ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਅਤੇ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ 9 ਨਵੰਬਰ ਦੀ ਸ਼ਾਮ 6 ਵਜੇ ਤੋਂ 11 ਨਵੰਬਰ 2025 ਦੀ ਸ਼ਾਮ 6 ਤੱਕ ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿਚ ਚੋਣ ਨਾਲ ਸਬੰਧਤ ਜਨਤਕ ਮੀਟਿੰਗ/ਪ੍ਰਦਰਸ਼ਨ ਆਯੋਜਿਤ ਕਰਨ ਜਾਂ ਉਸ ’ਚ ਸ਼ਾਮਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ, ਗੈਰ-ਸਰਕਾਰੀ ਦਫਤਰ ਰਹਿਣਗੇ ਬੰਦ
ਜ਼ਿਲਾ ਮੈਜਿਸਟ੍ਰੇਟ ਰਾਹੁਲ ਨੇ ਵਿਧਾਨ ਸਭਾ ਹਲਕਾ 021-ਤਰਨ ਤਾਰਨ ਤੋਂ ਬਾਹਰ ਦੇ ਵੋਟਰਾਂ/ਵਿਅਕਤੀਆਂ ਦੀ ਮੌਜੂਦਗੀ/ਗਤੀਵਿਧੀਆਂ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਸਿਨੇਮਾਘਰ, ਟੈਲੀਵਿਜ਼ਨ ਜਾਂ ਅਜਿਹੇ ਹੋਰ ਉਪਕਰਣਾਂ ਜਾਂ ਸਾਧਨਾਂ ਦੇ ਜ਼ਰੀਏ ਕਿਸੇ ਵੀ ਚੋਣ ਮਾਮਲੇ/ਓਪੀਨੀਅਨ ਪੋਲ/ ਸਰਵੇਅ ਨੂੰ ਜਨਤਾ ਦੇ ਸਾਹਮਣੇ ਪ੍ਰਦਰਸ਼ਿਤ/ਪੇਸ਼ ਕਰਨ ਦੀ ਪਾਬੰਦੀ ਹੋਵੇਗੀ।
ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਸ਼ਾ ਤਸਕਰਾਂ ਨੇ ਕੁੱਟ-ਕੁੱਟ ਮਾਰ'ਤਾ ਮੁੰਡਾ
ਜ਼ਿਲਾ ਮੈਜਿਸਟ੍ਰੇਟ ਨੇ ਆਪਣੇ ਪਾਬੰਦੀ ਦੇ ਹੁਕਮਾਂ ਵਿਚ ਕਿਹਾ ਹੈ ਕਿ ਅਜਿਹਾ ਚੋਣ ਮਾਮਲਾ ਜੋ ਚੋਣ ਦੇ ਨਤੀਜੇ ਨੂੰ ਪ੍ਰਭਾਵਿਤ ਕਰਨ ਜਾਂ ਪ੍ਰਭਾਵਿਤ ਕਰਨ ਲਈ ਨਿਸ਼ਚਿਤ ਢੰਗ ਨਾਲ ਕੀਤਾ ਗਿਆ ਹੋਵੇ, ’ਤੇ ਪਾਬੰਦੀ ਹੋਵੇਗੀ। ਪੋਲਿੰਗ ਸਟੇਸ਼ਨਾਂ/ਬੂਥਾਂ ਦੇ 100 ਮੀਟਰ ਦੇ ਘੇਰੇ ਵਿਚ 5 ਅਤੇ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਗਤੀਵਿਧੀਆਂ ’ਤੇ ਪਾਬੰਦੀ ਹੋਵੇਗੀ। ਚੋਣ ਨਾਲ ਸਬੰਧਿਤ ਲਾਊਡ ਸਪੀਕਰ ਦੀ ਵਰਤੋਂ ਉੱਪਰ ਵੀ ਪਾਬੰਦੀ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸਵੇਰੇ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
