ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

Sunday, Jun 08, 2025 - 04:20 PM (IST)

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

ਕਪੂਰਥਲਾ (ਵਿਪਨ ਮਹਾਜਨ)- ਕਪੂਰਥਲਾ ਦੇ ਸਰਾਫਾ ਬਾਜ਼ਾਰ ਵਿੱਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਇਥੇ ਕਰੀਬ 5 ਬਦਮਾਸ਼ਾਂ ਵੱਲੋਂ ਤੜਕਸਾਰ ਇਕ ਕਾਰ ਆ ਕੇ ਮਾਰਕਿਟ ਦੇ ਚੌਕੀਦਾਰ ਬਹਾਦੁਰ ਨੂੰ ਬੰਦੂਕ ਦੀ ਨੋਕ 'ਤੇ ਬੰਧਕ ਬਣਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਇਕ ਜਿਊਲਰ ਦੀ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਵਿਚ ਪਈ ਤਿਜੋਰੀ ਚੁੱਕ ਕੇ ਲੈ ਗਏ। 

ਇਹ ਵੀ ਪੜ੍ਹੋ: ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ' ਸ਼ਾਮਲ

PunjabKesari

ਦੱਸਿਆ ਜਾ ਰਿਹਾ ਹੈ ਕਿ ਉਕਤ ਤਿਜੋਰੀ ਵਿੱਚ ਲੱਖਾਂ ਰੁਪਏ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ ਸਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਸਬ-ਡਿਵੀਜ਼ਨ ਦੀਪਕਕਰਨ ਸਿੰਘ ਅਤੇ ਸਿਟੀ ਥਾਣਾ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੀ ਪੁਸ਼ਟੀ ਕਰਦੇ ਹੋਏ ਡੀ. ਐੱਸ. ਪੀ. ਦੀਪਕਕਰਨ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਇਹ ਵਾਰਦਾਤ ਸਰਾਫ਼ਾ ਬਾਜ਼ਰ ਵਿਚ ਬੈਂਕ ਨੇੜੇ ਸਿੰਘ ਜਿਊਲਰ ਦੀ ਦੁਕਾਨ ਵਿਚ ਵਾਪਰੀ। 

PunjabKesari

ਇਹ ਵੀ ਪੜ੍ਹੋ: ਪਟਿਆਲਾ 'ਚ ਵੱਡਾ ਐਨਕਾਊਂਟਰ, ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਡੀ. ਐੱਸ. ਪੀ. ਦੀਪਕਕਰਨ ਅਤੇ ਸਿਟੀ ਪੁਲਸ ਸਟੇਸ਼ਨ ਮੌਕੇ 'ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਮੌਕੇ ਅਤੇ ਆਲੇ-ਦੁਆਲੇ ਦੇ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦੁਕਾਨ ਦੇ ਮਾਲਕ ਅਜੇ ਕੁਮਾਰ ਅਨੁਸਾਰ ਤਿਜੋਰੀ ਵਿੱਚ ਲਗਭਗ 50 ਤੋਲੇ ਸੋਨੇ ਦੇ ਗਹਿਣੇ ਅਤੇ 20 ਕਿਲੋ ਚਾਂਦੀ ਸੀ, ਜਿਸ ਨੂੰ ਚੋਰ ਚੋਰੀ ਕਰ ਲੈ ਗਏ ਹਨ। ਪੁਲਸ ਟੀਮ ਨੇ ਕੈਮਰੇ ਖੰਗਾਲ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News