ਅੰਮ੍ਰਿਤਸਰ ''ਚ ਮਨੀ ਐਕਸਚੇਂਜ ਦੀ ਦੁਕਾਨ ''ਤੇ ਵੱਡੀ ਲੁੱਟ, ਲੁੱਟੇਰਿਆ ਨੇ ਪਿਓ-ਪੁੱਤ ਨੂੰ...
Monday, May 26, 2025 - 04:39 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ 'ਚ ਇਕ ਵਾਰ ਫਿਰ ਤੋਂ ਲੁੱਟ ਦੀਆਂ ਵਾਰਦਾਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਭੀੜ ਵਾਲੇ ਇਲਾਕੇ ਹਾਲ ਬਾਜ਼ਾਰ ਦਾ ਹੈ, ਜਿੱਥੇ ਕਿ ਦਿਨ-ਦਿਹਾੜੇ ਲੁਟੇਰਿਆਂ ਵੱਲੋਂ ਇੱਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗਰਮੀ ਤੋਂ ਮਿਲ ਸਕਦੀ ਹੈ ਰਾਹਤ, ਮੀਂਹ ਤੇ ਤੂਫ਼ਾਨ ਦੀ ਚਿਤਾਵਨੀ ਜਾਰੀ
ਇਸ ਸਬੰਧੀ ਚਸ਼ਮਦੀਦ ਨੇ ਦੱਸਿਆ ਕਿ ਦੋ ਵਿਅਕਤੀ ਨੋਟ ਬਦਲਾਉਣ ਲਈ ਦੁਕਾਨ 'ਤੇ ਪਹੁੰਚੇ ਸਨ ਤੇ ਉਨ੍ਹਾਂ ਨੇ ਦੱਸਿਆ ਕਿ ਸਾਡੇ ਕੋਲ 15 ਲੱਖ ਦੇ ਕਰੀਬ ਰਕਮ ਹੈ। ਇਹ ਬੋਲਦਿਆਂ ਹੀ ਵਿਅਕਤੀਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਅਤੇ ਦੁਕਾਨ 'ਤੇ ਬੈਠੇ ਪਿਓ-ਪੁੱਤ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਦਲ ਦੇ ਮੌਜੂਦਾ ਕੌਂਸਲਰ ਨੂੰ ਗੋਲੀਆਂ ਨਾਲ ਭੁੰਨਿਆ
ਇਸ ਸੰਬੰਧੀ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਹਾਲ ਬਾਜ਼ਾਰ ਅੰਦਰ ਫਟੇ ਪੁਰਾਣੇ ਨੋਟ ਚੇਂਜ ਕਰਨ ਦੀ ਦੁਕਾਨ 'ਤੇ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤੇ ਕਿੰਨੇ ਦੀ ਲੁੱਟ ਹੋਈ, ਇਸ ਦੀ ਅਜੇ ਜਾਣਕਾਰੀ ਨਹੀਂ ਸਾਹਮਣੇ ਆਈ।ਦੁਕਾਨ 'ਤੇ ਦੋਵੇਂ ਪਿਓ-ਪੁੱਤ ਦਿਨੇਸ਼ ਕੁਮਾਰ ਅਤੇ ਕੁਲਦੀਪ ਕੁਮਾਰ ਬੈਠੇ ਸਨ ਤੇ ਦੋਵਾਂ ਨੂੰ ਹੀ ਜ਼ਖਮੀ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਸ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਤੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੇ ਬਿਆਨ ਕਲਮਬੰਦ ਕੀਤੇ ਜਾਣਗੇ ਤੇ ਫਿਰ ਹੀ ਪੁਲਸ ਅੱਗੇ ਦੀ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅਕਾਲੀ ਕੌਂਸਲਰ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦਾ ਐਨਕਾਊਂਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8