ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ ਪਰਦਾਫਾਸ਼, 15 ਪਿਸਤੌਲਾਂ ਤੇ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫਤਾਰ

Monday, Sep 07, 2026 - 02:03 PM (IST)

ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ ਪਰਦਾਫਾਸ਼, 15 ਪਿਸਤੌਲਾਂ ਤੇ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ- ਪੰਜਾਬ 'ਚ ਲਗਾਤਾਰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਲੜੀ 'ਚ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਇਨ੍ਹਾਂ ਕੋਲੋਂ 5 ਕਿਲੋ ਹੈਰੋਇਨ ਅਤੇ 15 ਨਜਾਇਜ਼ ਪਿਸਤੌਲਾਂ ਬਰਾਮਦ ਕੀਤੀਆਂ ਹਨ।  ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ

ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਨਿਰਦੇਸ਼ ਅਨੁਸਾਰ ਉਨ੍ਹਾਂ ਨੂੰ ਅੱਗੇ ਸਪਲਾਈ ਕਰਦੇ ਸਨ।

ਇਹ ਵੀ ਪੜ੍ਹੋ-  ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ

ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਖਿਲਾਫ਼ ਪੁਲਸ ਸਟੇਸ਼ਨ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਗਿਰੋਹ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News