LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਇਕ ਹੋਰ ਵੱਡਾ ਬਿਆਨ! MIG-23 ਦੀ ਵਾਇਰਲ ਵੀਡੀਓ ਬਾਰੇ ਦੱਸੀ ਗੱਲ
Thursday, Oct 01, 2026 - 04:17 PM (IST)
ਫਗਵਾੜਾ/ਜਲੰਧਰ (ਵੈੱਬ ਡੈਸਕ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਯੂਨੀਵਰਸਿਟੀ ਕੈਂਪਸ 'ਚ ਹੋਈ ਹਿੰਸਾ ਨੂੰ ਲੈ ਕੇ ਇਕ ਹੋਰ ਬਿਆਨ ਦਿੱਤਾ ਹੈ। ਦਿੱਲੀ ਵਿਚ ਇਕ ਨਿਊਜ਼ ਏਜੰਸੀ ਨੂੰ ਬਿਆਨ ਦਿੰਦੇ ਅਸ਼ੋਕ ਮਿੱਤਲ ਨੇ ਪੰਜਾਬ 'ਚ ਕਾਨੂੰਨ-ਵਿਵਸਥਾ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਗੈਂਗਸਟਰਵਾਦ ਅਤੇ ਨਸ਼ਾਖੋਰੀ ਕਾਰਨ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਹਿੰਸਾ ਸਿਰਫ਼ ਲਵਵੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਾਂ ਉਨ੍ਹਾਂ ਖ਼ਿਲਾਫ਼ ਨਹੀਂ ਸਗੋਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਇਕ ਵੱਡੀ ਸਾਜ਼ਿਸ਼ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ਾਖੋਰੀ, ਗੈਂਗਸਟਰ ਵਾਦ, ਸਨੈਚਿੰਗ ਅਤੇ ਬੱਚਿਆਂ ਨੂੰ ਅਗਵਾ ਕਰਨ ਵਰਗੀਆਂ ਘਟਨਾਵਾਂ ਵੱਡੀ ਸਮੱਸਿਆ ਬਣ ਚੁੱਕੀਆਂ ਹਨ, ਜਿਸ ਨਾਲ ਸੂਬੇ ਦਾ ਵਪਾਰੀ ਵਰਗ ਅਤੇ ਆਮ ਨਾਗਰਿਕ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪੰਜਾਬ 'ਚ ਹਿੰਦੂ ਅਤੇ ਸਿੱਖ ਭਾਈਚਾਰਿਆਂ ਵਿਚਕਾਰ ਪਾੜਾ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੂਰੇ ਸੂਬੇ ਵਿਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਕੋ ਜਿਹਾ ਪੈਟਰਨ ਤੇ ਸਾਜ਼ਿਸ਼
ਉਨ੍ਹਾਂ ਦੱਸਿਆ ਕਿ ਪਹਿਲਾਂ ਚਿਤਕਾਰਾ ਯੂਨੀਵਰਸਿਟੀ ਅਤੇ ਫਿਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ''ਰੈਡਿਟ'' ਵਰਗੇ ਪਲੇਟਫਾਰਮਾਂ ਰਾਹੀਂ ਝੂਠੀਆਂ ਅਫ਼ਵਾਹਾਂ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਇਆ ਗਿਆ। ਮੁੱਢਲੀ ਜਾਂਚ ਤੋਂ ਪੁਸ਼ਟੀ ਹੋਈ ਹੈ ਕਿ ਅਜਿਹੀ ਕੋਈ ਘਟਨਾ ਕਦੇ ਵਾਪਰੀ ਹੀ ਨਹੀਂ। ਬਾਹਰੀ ਅਨਸਰਾਂ ਨੇ ਮੌਕੇ ਦਾ ਫ਼ਾਇਦਾ ਚੁੱਕ ਕੇ ਕੈਂਪਸ 'ਚ ਦਾਖ਼ਲ ਹੋ ਕੇ ਤੋੜ-ਫੋੜ, ਆਗਜ਼ਨੀ ਅਤੇ ਲੁੱਟਖੋਹ ਕੀਤੀ। ਮਿੱਤਲ ਨੇ ਕਿਹਾ ਕਿ ਐੱਲ. ਪੀ. ਯੂ. ਕੋਲ ਫੇਸ ਸਕੈਨਿੰਗ ਅਤੇ ਬੂਮ ਬੈਰੀਅਰ ਵਰਗੀ ਉੱਚ ਸੁਰੱਖਿਆ ਪ੍ਰਣਾਲੀ ਹੋਣ ਦੇ ਬਾਵਜੂਦ ਇਹ ਘਟਨਾ ਵਾਪਰੀ, ਜੋ ਆਮ ਪੰਜਾਬੀਆਂ ਅਤੇ ਵਪਾਰੀਆਂ ਦੀ ਸੁਰੱਖਿਆ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਇਹ ਵੀ ਪੜ੍ਹੋ: ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ ਸਜ਼ਾ-ਏ-ਮੌਤ! ਬਜ਼ੁਰਗ ਮਾਂ ਦਾ ਹੈ ਇਕਲੌਤਾ ਸਹਾਰਾ
ਉਨ੍ਹਾਂ ਮਿੱਗ-23 ਜਹਾਜ਼ 'ਤੇ ਚੜ੍ਹ ਕੇ ਕੀਤੇ ਗਏ ਪ੍ਰਦਰਸ਼ਨ ਨੂੰ ਲੈ ਬੋਲਦਿਆਂ ਕਿਹਾ ਕਿ ਮੁੱਖ ਗੇਟ 'ਤੇ ਇਕ MiG-23 ਜਹਾਜ਼ ਹੈ, ਜੋ ਮੈਨੂੰ ਹਵਾਈ ਸੈਨਾ ਵੱਲੋਂ ਤੋਹਫ਼ੇ ਵਜੋਂ ਦਿੱਤਾ ਗਿਆ ਸੀ। ਇਹ ਉਥੇ ਇਕ ਯਾਦਗਾਰ ਵਜੋਂ ਸਥਾਪਿਤ ਕੀਤਾ ਹੋਇਆ ਹੈ। ਤੁਸੀਂ ਸ਼ਾਇਦ ਉਹ ਵੀਡੀਓਜ਼ ਵੇਖੀਆਂ ਹੋਣਗੀਆਂ, ਜਿਨ੍ਹਾਂ ਵਿੱਚ ਲੋਕ ਇਸ 'ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ। ਸਾਡੀਆਂ ਹਥਿਆਰਬੰਦ ਫ਼ੌਜਾਂ ਦਾ ਮਨੋਬਲ ਡੇਗਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ:ਪੰਜਾਬ: ਤਿੰਨ ਮੰਜ਼ਿਲਾਂ ਕੱਪੜਿਆਂ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ! ਦੂਰ ਤੱਕ ਉੱਠੀਆਂ ਲਪਟਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
