ਅਕਾਲੀ ਦਲ ''ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਧਾਮੀ

Saturday, Oct 24, 2026 - 06:57 PM (IST)

ਅਕਾਲੀ ਦਲ ''ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਧਾਮੀ

ਬੇਗੋਵਾਲ (ਰਜਿੰਦਰ)- ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਬੇਗੋਵਾਲ ਵਿਖੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਬੀਬੀ ਜਗੀਰ ਕੌਰ ਅਤੇ ਯੁਵਰਾਜ ਭੁਪਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ। ਮੁਲਾਕਾਤ ਮਗਰੋਂ ਚਰਚਾਵਾਂ ਨੇ ਫਿਰ ਜ਼ੋਰ ਫੜ ਲਿਆ ਹੈ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਕਰ ਸਕਦੇ ਹਨ।  ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸਰਦਾਰ ਜਗਜੀਤ ਸਿੰਘ ਦਾ ਦਿਹਾਂਤ ਹੋ ਗਿਆ ਸੀ। ਇਸ ਦੁੱਖ਼ਦਾਈ ਘਟਨਾ ਕਾਰਨ ਪਰਿਵਾਰ ਨੂੰ ਕਦੇ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੁੱਖ਼ ਦੀ ਘੜੀ 'ਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਦੁੱਖ਼ ਸਾਂਝਾ ਕੀਤਾ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। 

ਇਹ ਵੀ ਪੜ੍ਹੋ: ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ, ਇਹ ਰਸਤੇ ਰਹਿਣਗੇ ਬੰਦ

ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਅਰਸੇ ਤੋਂ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸੰਬੰਧ ਸੁਖਾਵੇਂ ਨਹੀਂ ਸਨ। ਕਿਉਂਕਿ ਬੀਬੀ ਜਗੀਰ ਕੌਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਹਮੋ-ਸਾਹਮਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਉਮੀਦਵਾਰ ਸਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਸਨ, ਜਦਕਿ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਦਾ ਵਿਰੋਧ ਕਰਕੇ ਖ਼ੁਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜੀ ਸੀ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ, ਕੋਰਟ ਨੇ ਲਾਈ ਰੋਕ

ਫਿਲਹਾਲ ਪਿਛਲੇ ਸਮੇਂ ਤੋਂ ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਸੰਬੰਧ ਰੱਖਦੇ ਹਨ ਪਰ ਕੁਝ ਦਿਨਾਂ ਤੋਂ ਚਰਚਾ ਹੋ ਰਹੀ ਸੀ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਵਾਪਸੀ ਕਰ ਸਕਦੇ ਹਨ। ਜਿਸ ਦੀਆਂ ਚਰਚਾਵਾਂ 'ਚ ਸੱਚਾਈ ਨਜ਼ਰ ਆਉਣ ਲੱਗ ਗਈ ਹੈ, ਕਿਉਂਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਬੀਬੀ ਜਗੀਰ ਕੌਰ ਅਤੇ ਉਨ੍ਹਾਂ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ। 

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ 27 ਅਕਤੂਬਰ ਤੱਕ ਵੱਡੀ ਭਵਿੱਖਬਾਣੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News