ਪੰਜਾਬ ''ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ ''ਚ ਵਿਸਫੋਟਕ ਸਮੱਗਰੀ ਬਰਾਮਦ
Sunday, Jul 26, 2026 - 02:16 PM (IST)
ਜਲੰਧਰ (ਵੈੱਬ ਡੈਸਕ)- ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਜਲੰਧਰ ਦਿਹਾਤੀ ਪੁਲਸ ਨਾਲ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈ. ਐੱਸ. ਆਈ. ਸਮਰਥਿਤ 'ਬੱਬਰ ਖ਼ਾਲਸਾ ਇੰਟਰਨੈਸ਼ਨਲ' ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਕੇ ਜਲੰਧਰ ਤੋਂ ਇਕ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ

ਇਸ ਆਪ੍ਰੇਸ਼ਨ ਦੌਰਾਨ 1.3 ਕਿੱਲੋ ਹਾਈ ਵਿਸਫੋਟਕ ਸਮੱਗਰੀ, ਲੋਹੇ ਦੇ ਛੱਰੇ ਅਤੇ ਬਾਲ ਬੇਅਰਿੰਗਾਂ ਨਾਲ ਲੈਸ ਇਕ ਆਈ. ਈ. ਡੀ. ਬਰਾਮਦ ਕੀਤਾ ਗਿਆ ਹੈ। ਇਹ ਬਰਾਮਦਗੀ ਜਨਤਕ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਮਕਸਦ ਨਾਲ ਇਕ ਵੱਡੇ ਅੱਤਵਾਦੀ ਹਮਲੇ ਦੀ ਤਿਆਰੀ ਵੱਲ ਇਸ਼ਾਰਾ ਕਰਦੀ ਹੈ। ਤੁਰੰਤ ਅਤੇ ਸਮੇਂ ਸਿਰ ਕੀਤੀ ਗਈ ਇਸ ਕਾਰਵਾਈ ਨਾਲ ਇਕ ਵੱਡੇ ਅੱਤਵਾਦੀ ਖ਼ਤਰੇ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਗਿਆ ਹੈ ਅਤੇ ਕੀਮਤੀ ਜਾਨਾਂ ਬਚਾਈਆਂ ਗਈਆਂ ਹਨ।
ਇਸ ਸਬੰਧੀ ਥਾਣਾ ਪਤਾਰਾ ਜਲੰਧਰ ਦਿਹਾਤੀ ਵਿਖੇ ਬੀ. ਐੱਨ. ਐੱਸ, ਵਿਸਫੋਟਕ ਪਦਾਰਥ ਐਕਟ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ਼. ਆਈ. ਆਰ. ਦਰਜ ਕਰ ਲਈ ਗਈ ਹੈ। ਵਿਦੇਸ਼ੀ ਹੈਂਡਲਰ, ਸਥਾਨਕ ਸਹਾਇਤਾ ਨੈੱਟਵਰਕ, ਅਤੇ ਸਾਜ਼ਿਸ਼ 'ਚ ਸ਼ਾਮਲ ਸਾਰੇ ਅਗਲੇ ਅਤੇ ਪਿਛਲੇ ਸਬੰਧਾਂ ਸਮੇਤ ਪੂਰੇ ਅੱਤਵਾਦੀ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਸ ਅੱਤਵਾਦੀ ਨੈੱਟਵਰਕਾਂ ਨੂੰ ਖ਼ਤਮ ਕਰਨ, ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਪੂਰੇ ਪੰਜਾਬ ਵਿੱਚ ਅਮਨ-ਸ਼ਾਂਤੀ, ਸੁਰੱਖਿਆ ਤੇ ਜਨਤਕ ਭਲਾਈ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।
ਇਹ ਵੀ ਪੜ੍ਹੋ: Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ ਵੇਖ ਕੇ ਮਾਪਿਆਂ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
