ਪੰਜਾਬ 'ਚ ਵੱਡਾ ਅੱਤਵਾਦੀ ਮਾਡਿਊਲ ਬੇਨਕਾਬ, ਜਨਤਕ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਸੀ ਤਿਆਰੀ

Thursday, Jun 04, 2026 - 01:47 PM (IST)

ਪੰਜਾਬ 'ਚ ਵੱਡਾ ਅੱਤਵਾਦੀ ਮਾਡਿਊਲ ਬੇਨਕਾਬ, ਜਨਤਕ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਸੀ ਤਿਆਰੀ

ਚੰਡੀਗੜ੍ਹ/ਮੋਹਾਲੀ : ਸੂਬੇ 'ਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC), ਐੱਸ. ਏ. ਐੱਸ. ਨਗਰ ਨੇ ਸਰਹੱਦ ਪਾਰਲੇ ਅੱਤਵਾਦੀ ਨੈੱਟਵਰਕਾਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਮੋਹਾਲੀ ਤੋਂ ਇੱਕ ਵਿਦੇਸ਼-ਆਧਾਰਿਤ ਅੱਤਵਾਦੀ ਆਪਰੇਟਿਵ ਦੇ 2 ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ : ਹੁਣ ਮੁਲਾਜ਼ਮਾਂ ਦੀਆਂ ਛੁੱਟੀਆਂ 'ਤੇ ਵੀ ਪਾਬੰਦੀ! ਤਨਖ਼ਾਹਾਂ ਰੋਕਣ ਮਗਰੋਂ ਜਾਰੀ ਹੋਇਆ ਨਵਾਂ ਫ਼ਰਮਾਨ

ਜਨਤਕ ਬੁਨਿਆਦੀ ਢਾਂਚਾ ਸੀ ਨਿਸ਼ਾਨੇ 'ਤੇ 

ਫੜ੍ਹੇ ਗਏ ਮੁਲਜ਼ਮਾਂ ਕੋਲੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ. ਈ. ਡੀ.) ਬਰਾਮਦ ਕੀਤੀ ਗਈ ਹੈ। ਪੁਲਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਦਾ ਮਕਸਦ ਐੱਸ. ਏ. ਐੱਸ. ਨਗਰ (ਮੋਹਾਲੀ) 'ਚ ਮਹੱਤਵਪੂਰਨ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣਾ ਸੀ। ਪੁਲਸ ਦੀ ਇਸ ਮੁਸਤੈਦੀ ਅਤੇ ਸਮੇਂ ਸਿਰ ਕੀਤੀ ਗਈ ਕਾਰਵਾਈ ਸਦਕਾ ਜਨਤਕ ਸੁਰੱਖਿਆ ਲਈ ਪੈਦਾ ਹੋ ਸਕਦੇ ਇੱਕ ਗੰਭੀਰ ਖ਼ਤਰੇ ਨੂੰ ਟਾਲ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡੀ ਵਾਰਦਾਤ, ਭਾਜਪਾ ਆਗੂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, CCTV 'ਚ ਕੈਦ ਹੋਈ ਘਟਨਾ (ਵੀਡੀਓ)

ਪੰਜਾਬ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਅੱਤਵਾਦੀ ਮਾਡਿਊਲ ਦੇ ਪੂਰੇ ਨੈੱਟਵਰਕ, ਇਨ੍ਹਾਂ ਦੇ ਸਹਿਯੋਗੀਆਂ ਅਤੇ ਹੋਰ ਸਬੰਧਿਤ ਵਿਅਕਤੀਆਂ ਦੀ ਪਛਾਣ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਪ੍ਰਸ਼ਾਸਨ ਨੇ ਦੁਹਰਾਇਆ ਹੈ ਕਿ ਉਹ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਅੱਤਵਾਦੀ ਅਤੇ ਅਪਰਾਧਿਕ ਨੈੱਟਵਰਕਾਂ ਦਾ ਸਫ਼ਾਇਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਤਾਂ ਜੋ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e
 


author

Babita

Content Editor

Related News