ਦੀਵਾਲੀ ਤੋਂ ਪਹਿਲਾਂ ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ! ਜਲੰਧਰ 'ਚੋਂ ਫੜਿਆ ਗਿਆ 2.5 ਕਿਲੋਗ੍ਰਾਮ IED ਤੇ RDX

Thursday, Oct 09, 2025 - 12:14 PM (IST)

ਦੀਵਾਲੀ ਤੋਂ ਪਹਿਲਾਂ ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ! ਜਲੰਧਰ 'ਚੋਂ ਫੜਿਆ ਗਿਆ 2.5 ਕਿਲੋਗ੍ਰਾਮ IED ਤੇ RDX

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਵੱਡੀ ਅੱਤਵਾਦੀ ਸਾਜਿਸ਼ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਪੰਜਾਬ ਪੁਲਸ ਪਾਕਿਸਤਾਨ ਦੇ ਆਈ. ਐੱਸ. ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਸਿਲਸਿਲੇ ਵਿਚ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇਕ ਅੱਤਵਾਦੀ ਮਾਡਿਊਲ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਵੱਡੀ ਅੱਤਵਾਦੀ ਸਾਜਿਸ਼ ਦਾ ਪਰਦਾਫ਼ਾਸ਼ ਕਰਦੇ ਹੋਏ ਦੋ ਮੁਲਜ਼ਮਾਂ ਗੁਰਜਿੰਦਰ ਸਿੰਘ ਅਤੇ ਦੀਵਾਨ ਸਿੰਘ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ।

ਇਹ ਮਾਡਿਊਲ ਯੂਕੇ-ਆਧਾਰਿਤ ਹੈਂਡਲਰ ਨਿਸ਼ਾਨ ਜੌਰੀਅਨ ਅਤੇ ਆਦੇਸ਼ ਜਮਰਾਈ ਵੱਲੋਂ ਚਲਾਇਆ ਜਾ ਰਿਹਾ ਸੀ, ਜੋ ਬੀ. ਕੇ. ਆਈ. ਨੇਤਾ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ਹੇਠ ਸੀ ਅਤੇ ਹਥਿਆਰਾਂ ਨਾਲ ਅੱਤਵਾਦੀ ਹਮਲੇ ਕਰਨ ਦੀ ਸਾਜ਼ਿਸ਼ ਰਚ ਰਿਹਾ ਸੀ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ। 

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਸਬੰਧੀ ਪੜ੍ਹੋ ਵੱਡੀ ਅਪਡੇਟ! ਹੁਣ ਠੰਡ ਵਿਖਾਏਗੀ ਆਪਣਾ ਜ਼ੋਰ, ਜਾਣੋ ਅਗਲੇ ਦਿਨਾਂ ਦਾ ਹਾਲ

ਮਾਡਿਊਲ ਦੇ ਕਬਜ਼ੇ ਵਿਚੋਂ 2.5 ਕਿਲੋਗ੍ਰਾਮ ਆਈ. ਈ. ਡੀ (ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ) ਤੇ ਆਰ. ਡੀ. ਐੱਕਸ ਅਤੇ ਇਕ ਰਿਮੋਟ ਕੰਟਰੋਲ ਬਰਾਮਦ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਈਈਡੀ ਨਾਲ ਇਕ ਅੱਤਵਾਦੀ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਯੂ. ਏ. ਪੀ. ਏ. ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸੰਬੰਧਤ ਧਾਰਾਵਾਂ ਤਹਿਤ ਐੱਸ. ਐੱਸ. ਓ. ਸੀ. ਪੁਲਸ ਸਟੇਸ਼ਨ, ਅੰਮ੍ਰਿਤਸਰ ‘ਚ ਇਕ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਪਾਕਿਸਤਾਨ ਦੀ ਆਈ. ਐੱਸ. ਆਈ. ਦੁਆਰਾ ਸਪਾਂਸਰ ਕੀਤੇ ਅੰਤਰਰਾਸ਼ਟਰੀ ਅੱਤਵਾਦ ਅਤੇ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੇ ਆਪਣੇ ਮਿਸ਼ਨ ‘ਤੇ ਦ੍ਰਿੜ ਹੈ।

ਇਹ ਵੀ ਪੜ੍ਹੋ:ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਦੋਸਤਾਂ ਨਾਲ ਵੱਡਾ ਹਾਦਸਾ, 2 ਦੀ ਦਰਦਨਾਕ ਮੌਤ, ਕਾਰ ਦੇ ਉੱਡੇ ਪਰਖੱਚੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News