ਜਲੰਧਰ ''ਚ ਚੋਰੀ ਦੀ ਵੱਡੀ ਵਾਰਦਾਤ, ਪਰਿਵਾਰ ਨੂੰ ਬੇਹੋਸ਼ ਕਰਕੇ ਲੁੱਟੀ ਨਕਦੀ ਤੇ ਗਹਿਣੇ
Friday, May 23, 2025 - 02:14 PM (IST)

ਜਲੰਧਰ/ਵਰਿਆਣਾ (ਰਮੇਸ਼)- ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਵਰਿਆਣਾ ਨੇੜੇ ਪਿੰਡ ਹੇਲਰ 'ਚ ਚੋਰਾਂ ਨੇ ਘਰ ਵਿਚ ਧਾਵਾ ਬੋਲ ਕੇ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰ ਕੋਠੀ ਦੀ ਗਰਿੱਲ ਤੋੜ ਕੇ ਲੱਖਾਂ ਰੁਪਏ ਦੇ ਗਹਿਣੇ, 6.50 ਲੱਖ ਰੁਪਏ ਦੀ ਨਕਦੀ ਅਤੇ ਵਿਦੇਸ਼ੀ ਕਰੰਸੀ ਚੋਰੀ ਕਰਕੇ ਲੈ ਗਏ।
ਮਿਲੀ ਜਾਣਕਾਰੀ ਮੁਤਾਬਕ ਪਰਿਵਾਰਕ ਮੈਂਬਰਾਂ ਘਰ ਵਿਚ ਹੀ ਮੌਜੂਦ ਅਤੇ ਸੁੱਤੇ ਪਏ ਪਰਿਵਾਰਕ ਮੈਂਬਰਾਂ 'ਤੇ ਸਪਰੇਅ ਕਰਕੇ ਉਨ੍ਹਾਂ ਨੂੰ ਬੇਹੋਸ਼ ਕਰ ਦਿੱਤਾ ਅਤੇ ਚੋਰਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਸਵੇਰੇ ਸਾਢੇ 5 ਵਜੇ ਦੇ ਕਰੀਬ ਵਾਪਰੀ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 2 ASI,ਹੈੱਡ ਕਾਂਸਟੇਬਲ ਤੇ CIA ਸਟਾਫ਼ ਦੇ ਇੰਚਾਰਜ ਖ਼ਿਲਾਫ਼ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e