ਅੰਬਾਲਾ-ਚੰਡੀਗੜ੍ਹ ਹਾਈਵੇਅ ''ਤੇ ਵੱਡਾ ਟ੍ਰੈਫਿਕ ਅਲਰਟ! ਇੱਧਰ ਆਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
Tuesday, Jul 21, 2026 - 10:33 AM (IST)
ਲਾਲੜੂ (ਅਨਿਲ ਸ਼ਰਮਾ) : 21 ਜੁਲਾਈ ਨੂੰ ਕਿਸਾਨਾਂ ਵੱਲੋਂ ਦਿੱਤੇ ਗਏ ਦਿੱਲੀ ਕੂਚ ਦੇ ਸੱਦੇ ਨੂੰ ਦੇਖਦਿਆਂ ਹਰਿਆਣਾ ਪੁਲਿਸ ਵੱਲੋਂ ਅੰਮ੍ਰਿਤਸਰ-ਦਿੱਲੀ ਜੀ. ਟੀ. ਰੋਡ 'ਤੇ ਵੱਡੇ ਪੱਧਰ 'ਤੇ ਨਾਕਾਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਸੁਰੱਖਿਆ ਦੇ ਮੱਦੇਨਜ਼ਰ ਪੁਲਸ ਵੱਲੋਂ ਜੇ. ਸੀ. ਬੀ. ਅਤੇ ਪੋਕਲੇਨ ਮਸ਼ੀਨਾਂ ਦੀ ਮਦਦ ਨਾਲ ਮਜ਼ਬੂਤ ਬੈਰੀਕੇਡਿੰਗ ਕੀਤੀ ਜਾ ਰਹੀ ਹੈ, ਨਾਲ ਹੀ ਭਾਰੀ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਹਨ। ਜੀ. ਟੀ. ਰੋਡ 'ਤੇ ਸਖ਼ਤੀ ਕਾਰਨ ਵਾਹਨਾਂ ਦੀ ਆਵਾਜਾਈ ਦਾ ਸਾਰਾ ਬੋਝ ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਪਾਵਰਕਾਮ ਦੇ ਹਜ਼ਾਰਾਂ ਮੁਲਾਜ਼ਮ ਸਮੂਹਿਕ ਛੁੱਟੀ 'ਤੇ
ਇਸ ਵਧੇ ਆਵਾਜਾਈ ਦੇ ਦਬਾਅ ਕਾਰਨ ਲਾਲੜੂ ਤੋਂ ਲੈ ਕੇ ਲੈਹਲੀ ਤੱਕ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਹਾਲਾਤ ਇਹ ਹਨ ਕਿ ਹਾਈਵੇਅ ਦੇ ਨਾਲ-ਨਾਲ ਦੋਵਾਂ ਪਾਸਿਆਂ ਦੀਆਂ ਸਰਵਿਸ ਰੋਡ ਵੀ ਪੂਰੀ ਤਰ੍ਹਾਂ ਟ੍ਰੈਫਿਕ ਨਾਲ ਜਾਮ ਹੋ ਚੁੱਕੀਆਂ ਹਨ, ਜਿਸ ਕਾਰਨ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ ਸਿਸਟਮ ਹੁਣ...
ਟ੍ਰੈਫਿਕ ਪੁਲਸ ਦੇ ਜਵਾਨ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਲਗਾਤਾਰ ਮੁਸ਼ੱਕਤ ਕਰ ਰਹੇ ਹਨ। ਹਾਲਾਂਕਿ ਟ੍ਰੈਫਿਕ ਪੁਲਸ ਕੋਲ ਨਫ਼ਰੀ (ਮੁਲਾਜ਼ਮਾਂ) ਦੀ ਘਾਟ ਹੋਣ ਕਾਰਨ ਜਾਮ 'ਤੇ ਕਾਬੂ ਪਾਉਣ 'ਚ ਕਾਫ਼ੀ ਦਿੱਕਤਾਂ ਪੇਸ਼ ਆ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
