ਪੰਜਾਬ: ਵੱਡੇ ਹਾਦਸੇ ਨੇ ਉਜਾੜ''ਤਾ ਪਰਿਵਾਰ, ਘਰ ''ਚ ਪਿਓ-ਪੁੱਤ ਦੇ ਵਿੱਛੇ ਸੱਥਰ

Tuesday, Nov 03, 2026 - 03:07 PM (IST)

ਪੰਜਾਬ: ਵੱਡੇ ਹਾਦਸੇ ਨੇ ਉਜਾੜ''ਤਾ ਪਰਿਵਾਰ, ਘਰ ''ਚ ਪਿਓ-ਪੁੱਤ ਦੇ ਵਿੱਛੇ ਸੱਥਰ

ਬਟਾਲਾ (ਸਾਹਿਲ, ਯੋਗੀ)- ਸਰਦੀਆਂ ਦੀ ਪਹਿਲੀ ਪਈ ਧੁੰਦ ਕਾਰਨ ਭਿਆਨਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ 'ਚ ਅਣਪਛਾਤੇ ਵਾਹਨ ਨੇ ਪਿਓ-ਪੁੱਤ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਨੇ ਇਕੱਠਿਆਂ ਮੌਕੇ 'ਤੇ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ-ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ

ਜਾਣਕਾਰੀ ਮੁਤਾਬਕ ਸਲਵਿੰਦਰ ਸਿੰਘ (65) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਠੱਕਰਸੰਧੂ ਆਪਣੇ ਮੁੰਡੇ ਹਰਵਿੰਦਰ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਵਿਖੇ ਕੰਮ ’ਤੇ ਆ ਰਿਹਾ ਸੀ। ਜਦੋਂ ਉਹ ਬਟਾਲਾ-ਕਾਹਨੂੰਵਾਨ ਰੋਡ ਸਥਿਤ ਪਿੰਡ ਮਲਕਪੁਰ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਤੇਜ਼ ਰਫਤਾਰ ਵਾਹਨ ਨੇ ਦੋਵਾਂ ਪਿਓ-ਪੁੱਤ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਨਾਲ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- 'ਆਪ' ਛੱਡਣ ਵਾਲਿਆਂ 'ਤੇ ਪਰਗਟ ਸਿੰਘ ਦਾ ਤੰਜ, ਕਿਹਾ, ਪੌਣੇ 5 ਸਾਲ ਚੁੱਪ ਕਿਉਂ ਰਹੇ?

ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਘਟਨਾ ਸਥਾਨ ’ਤੇ ਪਹੁੰਚੇ ਐੱਸ. ਆਈ. ਮਹਾਵੀਰ ਸਿੰਘ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈਣ ਉਪਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਵਲ ਲਾਈਨ ਵਿਖੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News