ਪੰਜਾਬ 'ਚ ਵੱਡਾ ਹਾਦਸਾ, ਕਾਲਜ ਜਾ ਰਹੇ 2 ਦੋਸਤਾਂ ਦੀ ਮੌਤ

Monday, Nov 02, 2026 - 06:22 PM (IST)

ਪੰਜਾਬ 'ਚ ਵੱਡਾ ਹਾਦਸਾ, ਕਾਲਜ ਜਾ ਰਹੇ 2 ਦੋਸਤਾਂ ਦੀ ਮੌਤ

ਗੁਰਦਾਸਪੁਰ (ਗੁਰਪ੍ਰੀਤ)- ਸੋਮਵਾਰ ਨੂੰ ਬਟਾਲਾ ਦੇ ਕਾਦੀਆ ਰੋਡ ਨੇੜੇ ਗੁਰਦੁਆਰਾ ਫਲਾਈ ਸਾਹਿਬ ਵਿਖੇ ਬੁਲੇਟ ਮੋਟਰਸਾਈਕਲ 'ਤੇ ਕਾਲਜ ਜਾ ਰਹੇ ਦੋ ਨੌਜਵਾਨਾਂ ਦੀ ਬੱਸ ਨਾਲ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੁਲੇਟ ਮੋਟਰਸਾਈਕਲ 'ਤੇ ਸਵਾਰ ਦੋਵੇਂ ਨੌਜਵਾਨ ਜੈਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਕਾਦੀਆਂ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪਿੰਡ ਭਾਮੜੀ, ਥਾਣਾ ਸ੍ਰੀ ਹਰਗੋਬਿੰਦਪੁਰ ਬੁਲੇਟ 'ਤੇ ਜਾ ਰਹੇ ਸਨ ਕਿ ਅਚਾਨਕ ਸਾਹਮਣੇ ਤੋਂ ਆ ਰਹੀ ਰਾਜਧਾਨੀ ਬੱਸ ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ ਤੇ ਦੋਵਾਂ ਨੇ ਮੌਕੇ 'ਤੇ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ-ਕਿਸਾਨ ਆਗੂ ਦੇ ਘਰ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਇਲਾਕੇ ’ਚ ਦਹਿਸ਼ਤ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸੇਖਵਾਂ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਬੱਸ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ, ਪੁਲਸ ਵੱਲੋਂ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਲਾਕੇ ਵਿੱਚ ਇਸ ਹਾਦਸੇ ਕਾਰਨ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਗਲੋਬਲ ਇੰਸਟੀਚਿਊਟ 'ਚ ਪੜ੍ਹਾਈ ਕਰਦੇ ਸਨ।

ਇਹ ਵੀ ਪੜ੍ਹੋ-ਕਹਿਰ ਓ ਰੱਬਾ; ਇਕੱਠਿਆਂ 2 ਸਕੇ ਭਰਾਵਾਂ ਦੀ ਮੌਤ, ਕਮਰੇ 'ਚ ਮ੍ਰਿਤ ਮਿਲੇ ਨੌਜਵਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News