ਪੰਜਾਬ 'ਚ ਵੱਡਾ ਹਾਦਸਾ, ਪਰਿਵਾਰ ਦੇ ਸਿਰੋਂ ਉੱਠਿਆ ਕਮਾਊ ਜੀਅ ਦਾ ਸਾਇਆ
Monday, Nov 16, 2026 - 03:59 PM (IST)
ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਨੇੜਲੇ ਪਿੰਡ ਮੂਲਿਆਂਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਜਲੰਧਰ-ਅੰਮ੍ਰਿਤਸਰ ਬਾਈਪਾਸ 'ਤੇ ਭਿਆਨਕ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਬੰਸ ਸਿੰਘ ਵਾਸੀ ਪਿੰਡ ਮੂਲਿਆਂਵਾਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ-ਪਠਾਨਕੋਟ 'ਚ ਬੰਦੂਕ ਦੀ ਨੋਕ 'ਤੇ XUV ਲੁੱਟੀ! ਪੰਜਾਬ-ਜੰਮੂ 'ਚ ਹਾਈ ਅਲਰਟ
ਪ੍ਰਾਪਤ ਜਾਣਕਾਰੀ ਅਨੁਸਾਰ ਹਰਬੰਸ ਸਿੰਘ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ। ਅੱਜ ਤੜਕਸਾਰ ਵਾਪਰੇ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ। ਹਰਬੰਸ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ। ਉਹ ਘਰ ਦਾ ਇਕਲੌਤਾ ਕਮਾਊ ਜੀਅ ਸੀ, ਜਿਸ ਦੀ ਬੇਵਕਤੀ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ, ਭੇਤਭਰੇ ਹਾਲਾਤ 'ਚ ਮਿਲੀ ਲਾਸ਼
ਇਸ ਘਟਨਾ ਕਾਰਨ ਪੂਰੇ ਪਿੰਡ ਮੂਲਿਆਂਵਾਲ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਪਿੰਡ ਵਾਸੀਆਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗਰੀਬ ਪਰਿਵਾਰ ਦੀ ਆਰਥਿਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਦੀ ਵੱਧ ਤੋਂ ਵੱਧ ਮਾਲੀ ਮਦਦ ਕੀਤੀ ਜਾਵੇ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਵੱਲੋਂ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ ਗਿਆ ਅਤੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਪੁਲਸ ਦਾ ਕਹਿਣਾ ਹੈ ਕਿ ਛੇਤੀ ਹੀ ਦੋਸ਼ੀ ਗੱਡੀ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ: ਕੇਂਦਰੀ ਜੇਲ੍ਹ ’ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
