ਪੰਜਾਬ ਦੇ 9 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ ਜਾਰੀ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
Wednesday, Nov 05, 2025 - 10:58 AM (IST)
ਚੰਡੀਗੜ੍ਹ : ਪੰਜਾਬ 'ਚ ਠੰਡ ਹੌਲੀ-ਹੌਲੀ ਜ਼ੋਰ ਫੜ੍ਹਦੀ ਜਾ ਰਹੀ ਹੈ। ਬੀਤੇ ਦਿਨ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਨਾਲ ਹੋਈ ਗੜ੍ਹੇਮਾਰੀ ਨੇ ਮੌਸਮ ਹੋਰ ਵੀ ਠੰਡਾ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਮੁਤਾਬਕ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਕਾਰਨ ਮੌਸਮ 'ਚ ਇਹ ਬਦਲਾਅ ਦੇਖਣ ਨੂੰ ਮਿਲਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਸੂਬੇ ਦੇ 9 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਕੁੱਝ ਜ਼ਿਲ੍ਹਿਆਂ 'ਚ ਕੋਹਰਾ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ : ਇਸ ਜ਼ਿਲ੍ਹੇ 'ਚ ਵਿਗੜਨ ਲੱਗੇ ਹਾਲਾਤ! ਸਿਹਤ ਵਿਭਾਗ ਚੌਕਸ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਮੌਸਮ ਵਿਭਾਗ ਵਲੋਂ 4 ਅਤੇ 6 ਨਵੰਬਰ ਲਈ ਪੰਜਾਬ ਸਣੇ ਉੱਤਰੀ ਭਾਰਤ ਦੇ ਕੁੱਝ ਸੂਬਿਆਂ 'ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੀਂਹ ਪੈਣ ਕਾਰਨ ਪ੍ਰਦੂਸ਼ਣ ਤੋਂ ਕੁੱਝ ਰਾਹਤ ਮਿਲਣ ਦੀ ਵੀ ਉਮੀਦ ਹੈ। ਇਸ ਦੇ ਨਾਲ ਹੀ ਰਾਤ ਦੇ ਤਾਪਮਾਨ 'ਚ ਕਮੀ ਵੀ ਦਰਜ ਕੀਤੇ ਜਾਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪਹਾੜਾਂ 'ਤੇ ਬਰਫ਼ ਪੈਣ ਕਾਰਨ ਵੀ ਪੰਜਾਬ 'ਚ ਇਸ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਸੂਬੇ 'ਚ ਸਵੇਰੇ ਅਤੇ ਸ਼ਾਮ ਵੇਲੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ : ਬੂਟਾ ਸਿੰਘ ਟਿੱਪਣੀ ਵਿਵਾਦ 'ਤੇ ਵੜਿੰਗ ਨੂੰ AAP ਦਾ ਕਰਾਰਾ ਜਵਾਬ, ਭਖਿਆ ਮਾਮਲਾ (ਵੀਡੀਓ)
ਇਸ ਦਾ ਮਤਲਬ ਹੈ ਕਿ ਅਗਲੇ ਹਫ਼ਤੇ ਤੱਕ ਠੰਡ ਪੂਰੀ ਤਰ੍ਹਾਂ ਜ਼ੋਰ ਫੜ੍ਹ ਸਕਦੀ ਹੈ। ਪੇਂਡੂ ਇਲਾਕਿਆਂ 'ਚ ਤਾਂ ਠੰਡ ਕਾਫੀ ਮਹਿਸੂਸ ਹੋਣ ਲੱਗੀ ਹੈ ਅਤੇ ਇੱਥੋਂ ਤੱਕ ਕਿ ਲੋਕ ਸਵੇਰੇ-ਸ਼ਾਮ ਵੇਲੇ ਹਲਕੇ ਗਰਮ ਕੱਪੜਿਆਂ ਦਾ ਸਹਾਰਾ ਲੈ ਰਹੇ ਹਨ। ਪਹਾੜਾਂ 'ਚ ਬਰਫ਼ਬਾਰੀ ਕਾਰਨ ਉੱਤਰ ਤੋਂ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜੋ ਆਉਣ ਵਾਲੇ ਦਿਨਾਂ 'ਚ ਮੈਦਾਨੀ ਇਲਾਕਿਆਂ 'ਚ ਪਹੁੰਚ ਕੇ ਤਾਪਮਾਨ ਹੋਰ ਘੱਟ ਕਰਨਗੀਆਂ। ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਰਾਤ-ਦਿਨ ਦੇ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਦਰਜ ਹੋਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
