ਪੰਜਾਬ ''ਚ 5 ਦਿਨਾਂ ਲਈ ਵੱਡੀ ਚਿਤਾਵਨੀ ਜਾਰੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

Wednesday, Dec 24, 2025 - 10:18 AM (IST)

ਪੰਜਾਬ ''ਚ 5 ਦਿਨਾਂ ਲਈ ਵੱਡੀ ਚਿਤਾਵਨੀ ਜਾਰੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਚੰਡੀਗੜ੍ਹ (ਮਨਪ੍ਰੀਤ) : ਪੂਰਾ ਪੰਜਾਬ ਇਸ ਵੇਲੇ ਸੰਘਣੀ ਧੁੰਦ ਦੀ ਲਪੇਟ 'ਚ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਜਨ-ਜੀਵਨ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਬੁਲੇਟਿਨ ਅਨੁਸਾਰ ਅਗਲੇ ਤਿੰਨ ਤੋਂ ਪੰਜ ਦਿਨਾਂ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ 'ਬਹੁਤ ਸੰਘਣੀ ਧੁੰਦ' ਦੀ ਆਰੇਂਜ ਚਿਤਾਵਨੀ ਜਾਰੀ ਰਹੇਗੀ। ਖ਼ਾਸ ਕਰਕੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ 'ਚ ਦਿੱਸਣ ਹੱਦ ਘੱਟ ਰਹਿਣ ਦਾ ਖ਼ਦਸ਼ਾ ਹੈ, ਜਿਸ ਕਾਰਨ ਵਿਭਾਗ ਨੇ ਸਾਵਧਾਨ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਸਕੂਲਾਂ 'ਚ ਪੈ ਗਈਆਂ ਛੁੱਟੀਆਂ! ਵਿਦਿਆਰਥੀਆਂ ਦੀਆਂ ਠੰਡ 'ਚ ਲੱਗੀਆਂ ਮੌਜਾਂ

ਤਾਪਮਾਨ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਪੰਜਾਬ 'ਚ ਮੌਸਮ ਖੁਸ਼ਕ ਰਿਹਾ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ 25.4 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਇਸ ਤੋਂ ਇਲਾਵਾ ਪੰਜਾਬ ‘ਚ ਬੀਤੇ ਦਿਨ ਨਾਲ ਔਸਤ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਬਦਲਾਅ ਨੋਟ ਨਹੀ ਕੀਤਾ ਗਿਆ, ਜੋ ਕਿ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੈ। ਪੰਜਾਬ ਦਾ ਔਸਤ ਘੱਟ ਤੋਂ ਘੱਟ ਤਾਪਮਾਨ ‘ਚ 0.6 ਡਿਗਰੀ ਸੈਲਸੀਅਸ ਦਾ ਵਾਧਾ ਵੇਖਣ ਨੂੰ ਮਿਲਿਆ, ਜੋ ਕਿ ਆਮ ਨਾਲੋਂ 4.7 ਡਿਗਰੀ ਸੈਲਸੀਅਸ ਵੱਧ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ! ਸਰਕਾਰ ਨੇ ਜਾਰੀ ਕੀਤੇ ਹੁਕਮ, ਪੜ੍ਹੋ ਪੂਰੀ ਖ਼ਬਰ

ਇਸ ਤੋਂ ਇਲਾਵਾ ਚੰਡੀਗੜ੍ਹ 'ਚ ਵੱਧ ਤੋਂ ਵੱਧ ਤਾਪਮਾਨ 23.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਟ੍ਰਾਈਸਿਟੀ (ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ) ਵਿੱਚ ਅਗਲੇ ਚਾਰ ਦਿਨਾਂ ਤੱਕ ਅਸਮਾਨ 'ਚ ਹਲਕੇ ਬੱਦਲ ਛਾਏ ਰਹਿਣਗੇ ਅਤੇ ਸੰਘਣੀ ਧੁੰਦ ਪੈਣ ਦੀ ਉਮੀਦ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਧੁੰਦ ਦੌਰਾਨ ਸਾਵਧਾਨੀ ਵਰਤਣ ਅਤੇ ਮੌਸਮ ਦੀਆਂ ਤਾਜ਼ਾ ਅਪਡੇਟਸ ਲੈਂਦੇ ਰਹਿਣ। ਇਸ ਸੰਘਣੀ ਧੁੰਦ ਦਾ ਸਭ ਤੋਂ ਵੱਡਾ ਅਸਰ ਆਵਾਜਾਈ 'ਤੇ ਦੇਖਣ ਨੂੰ ਮਿਲੇਗਾ, ਜਿੱਥੇ ਹਾਈਵੇਅ, ਰੇਲਵੇ ਰੂਟ ਅਤੇ ਹਵਾਈ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਸੜਕਾਂ 'ਤੇ ਗੱਡੀ ਚਲਾਉਣਾ ਚੁਣੌਤੀਪੂਰਨ ਹੋਵੇਗਾ ਅਤੇ ਸਫ਼ਰ ਦਾ ਸਮਾਂ ਵੀ ਵੱਧ ਸਕਦਾ ਹੈ, ਜਿਸ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News