ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
Wednesday, Mar 25, 2026 - 11:02 AM (IST)
ਜਲੰਧਰ- ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮੁੜ ਤੋਂ ਪੰਜਾਬ ਦੇ ਮੌਸਮ ’ਚ ਬਦਲਾਅ ਹੋ ਸਕਦਾ ਹੈ। ਦੱਸ ਦਈਏ ਕਿ ਮੌਸਮ ਵਿਭਾਗ ਦੇ ਅਨੁਸਾਰ ਅੱਜ 8 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। 26 ਮਾਰਚ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ, ਜਿਸ ਕਾਰਨ ਮੀਂਹ, ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ 'ਚ ਸਭ ਤੋਂ ਵੱਧ ਪ੍ਰਭਾਵ ਦੇਖਣ ਨੂੰ ਮਿਲੇਗਾ। ਇਸ ਤੋਂ ਬਾਅਦ ਸ਼ੁੱਕਰਵਾਰ ਯਾਨੀ ਕਿ 27 ਮਾਰਚ ਨੂੰ ਮੌਸਮ ਸਾਫ਼ ਰਹੇਗਾ। ਸ਼ਨੀਵਾਰ, 28 ਮਾਰਚ ਨੂੰ ਦੁਬਾਰਾ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਵੀ ਪੜ੍ਹੋ- DM ਰੰਧਾਵਾ ਪੋਸਟਮਾਰਟਮ ਮੁਕੰਮਲ, ਵੀਡੀਓਗ੍ਰਾਫੀ ਨਾਲ ਪਾਰਦਰਸ਼ੀ ਕਾਰਵਾਈ
ਕਿੰਨਾ ਰਿਹਾ ਤਾਪਮਾਨ?
ਬੀਤੇ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਸੈਲਸੀਅਸ ਦਾ ਹਲਕਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ‘ਚ ਦਰਜ ਕੀਤਾ ਗਿਆ, ਜੋ ਕਿ 31.5 ਡਿਗਰੀ ਰਿਹਾ। ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 28.1 ਡਿਗਰੀ, ਲੁਧਿਆਣਾ ਦਾ 29.6 ਡਿਗਰੀ, ਪਟਿਆਲਾ ਦਾ 30.2 ਡਿਗਰੀ, ਫਰੀਦਕੋਟ ਦਾ 30.0 ਡਿਗਰੀ, ਫਿਰੋਜ਼ਪੁਰ ਦਾ 30.7 ਡਿਗਰੀ, ਹੁਸ਼ਿਆਰਪੁਰ ਦਾ 27.7 ਡਿਗਰੀ ਦਰਜ ਕੀਤਾ ਗਿਆ। ਮੁਹਾਲੀ ਦਾ ਵੱਧੋ-ਵੱਧ ਤਾਪਮਾਨ 29.3 ਡਿਗਰੀ, ਪਠਾਨਕੋਟ ਦਾ 27.9 ਡਿਗਰੀ, ਰੋਪੜ ਦਾ 28.4 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ ਦਾ 29.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 29.4 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਨੇ ਜਾਮ ਕਰ'ਤਾ ਰੇਲਵੇ ਟ੍ਰੈਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
