ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

Tuesday, Jun 16, 2026 - 06:20 PM (IST)

ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

ਜਲੰਧਰ: ਭਾਰਤ ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਲਈ ਅੱਜ ਤੋਂ 20 ਜੂਨ ਤੱਕ ਦਾ ਜ਼ਿਲ੍ਹਾਵਾਰ ਮੌਸਮ ਦੀ ਅਪਡੇਟ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨ ਸੂਬੇ 'ਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਵੱਡੇ ਪੱਧਰ 'ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਸਵੇਰੇ ਸ਼ਾਮ ਠੰਡੀਆਂ ਹਵਾਵਾਂ ਚੱਲਣ ਦੇ ਆਸਾਰ ਹਨ।

ਇਹ ਵੀ ਪੜ੍ਹੋ-ਪੰਜਾਬ: 10 ਸਕਿੰਟ 6 ਥੱਪੜ, ਕਲਯੁਗੀ ਮਾਂ ਨੇ ਨਿੱਕੀ ਜਿਹੀ ਧੀ 'ਤੇ ਢਾਹਿਆ ਕਹਿਰ

ਅੱਜ ਗੁਰਦਾਸਪੁਰ, ਹੁਸ਼ਿਆਰਪੁਰ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ, ਸੰਗਰੂਰ ਅਤੇ ਮਾਨਸਾ 'ਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਬਾਕੀ ਜ਼ਿਲ੍ਹੇ ਜਿਵੇਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਰੂਪਨਗਰ ਆਦਿ ਖੁਸ਼ਕ ਰਹਿਣਗੇ। ਉੱਥੇ ਹੀ 17 ਜੂਨ ਨੂੰ ਜ਼ਿਆਦਾਤਰ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ ਹਨ। ਇਸ ਦੌਰਾਨ 50-60 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ-ਜੰਮੂ-ਕਸ਼ਮੀਰ ਪੁਲਸ ਦੀ ਅੰਮ੍ਰਿਤਸਰ 'ਚ ਰੇਡ, AK-47 ਨਾਲ 2 ਮੁੰਡੇ ਗ੍ਰਿਫਤਾਰ

18 ਤੇ 19 ਜੂਨ ਫਿਰ ਤੋਂ ਮੌਸਮ ਬਦਲ ਜਾਵੇਗਾ, ਹਾਲਾਂਕਿ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ, ਮਾਨਸਾ 'ਚ ਬਾਰਿਸ਼ ਹੋ ਸਕਦੀ ਹੈ। ਵਿਭਾਗ ਅਨੁਸਾਰ 20 ਜੂਮ ਨੂੰ ਮੀਂਹ ਫਿਰ ਸਿਰਫ਼ ਉੱਤਰੀ ਅਤੇ ਪੂਰਬੀ ਹਿੱਸੇ ਤੱਕ ਸੀਮਤ ਰਹੇਗਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ ਨਗਰ, ਫਤਹਿਗੜ੍ਹ ਸਾਹਿਬ 'ਚ ਮੌਸਮ ਠੰਡਾ ਰਹੇਗਾ ਅਤੇ ਕੁਝ ਥਾਵਾਂ ਤੇ ਹਲਕੀ ਬਾਰਿਸ਼ ਵੀ ਪੈ ਸਕਦੀ ਹਹੈ।

ਇਹ ਵੀ ਪੜ੍ਹੋ-ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ ਤੰਗ ਆ ਚੁਕਿਆ ਖੌਫਨਾਕ ਕਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News