ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ
Tuesday, Sep 15, 2026 - 05:12 PM (IST)
ਚੰਡੀਗੜ੍ਹ- ਪੰਜਾਬ ’ਚ ਅੱਜ ਕਈ ਜ਼ਿਲ੍ਹਿਆਂ ’ਚ ਬਾਰਿਸ਼ ਹੋਈ ਤੇ ਕਈ ਥਾਵਾਂ ’ਤੇ ਬੱਦਲ ਛਾਏ ਰਹੇ। ਮੌਸਮ ਵਿਭਾਗ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ ਪੰਜਾਬ ’ਚ 17 ਸਤੰਬਰ ਤੱਕ ਭਾਰੀ ਬਾਰਿਸ਼ ਤੇ ਤੇਜ਼ ਤੂਫਾਨ ਦੀ ਸੰਭਾਵਨਾ ਹੈ। ਵਿਭਾਗ ਨੇ ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ, ਉਥੇ ਕੁਝ ਜ਼ਿਲ੍ਹਿਆਂ ’ਚ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।
ਇਹ ਵੀ ਪੜ੍ਹੋ-ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ, ਹੈਰਾਨ ਕਰੇਗਾ ਮਾਮਲਾ
ਅੱਜ ਸੂਬੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਮੋਹਾਲੀ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ, ਬਜ਼ੁਰਗ ਦੀ ਮੌਤ, 4 ਗੰਭੀਰ
ਮੌਸਮ ਵਿਭਾਗ ਮੁਤਾਬਕ ਭਲਕੇ ਯਾਨੀ 16 ਤੇ 17 ਤਰੀਖ ਨੂੰ ਮੀਂਹ ਦਾ ਦਾਇਰਾ ਵਧੇਗਾ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ 50-75 ਫੀਸਦੀ ਥਾਵਾਂ 'ਤੇ ਬਾਰਿਸ਼ ਦੇ ਆਸਾਰ ਹਨ, ਜਦਕਿ ਬਾਕੀ ਥਾਵਾਂ ਦੇ ਹਲਕੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ 18 ਸਤੰਬਰ ਨੂੰ ਬਠਿੰਡਾ, ਮਾਨਸਾ, ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਮੋਗਾ 'ਚ 50-75 ਫੀਸਦੀ ਥਾਵਾਂ 'ਤੇ, ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ 'ਚ ਘੱਟ ਥਾਵਾਂ 'ਤੇ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ 19 ਸਤੰਬਰ ਨੂੰ ਸ਼ੁੱਕਰਵਾਰ ਕਈ ਇਲਾਕਿਆਂ 'ਚ ਹੀ ਹਲਕੀ ਬਾਰਿਸ਼ ਰਹੇਗੀ ਅਤੇ ਬਾਕੀ ਇਲਾਕਿਆਂ 'ਚ ਮੌਸਮ ਖੁਸ਼ਕ ਹੋ ਜਾਵੇਗਾ। ਮੌਸਮ ਵਿਭਾਗ ਨੇ ਕਿਸਾਨਾਂ ਅਤੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਰਾਜਾਸਾਂਸੀ: ਰੂਹ ਕੰਬਾਊ ਹਾਦਸੇ ਨੇ ਘਰ 'ਚ ਪੁਆਏ ਵੈਣ, ਦੋ ਬੱਚਿਆਂ ਦੇ ਪਿਤਾ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
