ਪੰਜਾਬ ''ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
Saturday, Aug 15, 2026 - 06:30 PM (IST)
ਚੰਡੀਗੜ੍ਹ: ਪੰਜਾਬ ਵਿੱਚ ਮੌਨਸੂਨ ਦੀ ਸਰਗਰਮੀ ਅਜੇ ਵੀ ਜਾਰੀ ਹੈ। ਭਾਰਤ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ 5 ਦਿਨਾਂ ਅਨੁਮਾਨ ਮੁਤਾਬਕ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਕੁਝ ਦਿਨ ਮੌਸਮ ਸਧਾਰਨ ਰਹੇਗਾ। ਅੱਜ ਸੂਬੇ ਦੇ ਕੁਝ ਸਰਹੱਦੀ ਅਤੇ ਉੱਤਰੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਹੈ। ਇਨ੍ਹਾਂ ਇਲਾਕਿਆਂ ਵਿੱਚ ਤੇਜ਼ ਬਾਰਿਸ਼ ਹੋ ਸਕਦੀ ਹੈ। ਬਾਕੀ ਪੰਜਾਬ ਵਿੱਚ ਮੌਸਮ ਸਾਫ਼ ਰਹੇਗਾ। ਉੱਥੇ ਹੀ ਭਲਕੇ 16 ਅਗਸਤ ਨੂੰ ਪੂਰੇ ਪੰਜਾਬ ਵਿੱਚ ਕੋਈ ਵਾਰਨਿੰਗ ਨਹੀਂ ਹੈ। ਮੌਸਮ ਆਮ ਤੌਰ 'ਤੇ ਸਾਫ਼ ਰਹਿਣ ਦੀ ਉਮੀਦ ਹੈ ਅਤੇ ਬਾਰਿਸ਼ ਦੇ ਆਸਾਰ ਘੱਟ ਹਨ।
ਇਹ ਵੀ ਪੜ੍ਹੋ- ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ 'ਚ ਦਰੱਖਤ ਨਾਲ ਲਟਕਿਆ ਮਿਲਿਆ ਪਾਕਿ ਝੰਡਾ ਤੇ ਗੁਬਾਰੇ
ਮੌਸਮ ਵਿਭਾਗ ਮੁਤਾਬਕ 17 ਅਗਸਤ ਨੂੰ ਦੁਬਾਰਾ ਪੰਜਾਬ ਦੇ ਉੱਤਰੀ ਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਇਲਾਕਿਆਂ ਵਿੱਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ 18 ਅਗਸਤ ਨੂੰ
ਇਹ ਵੀ ਪੜ੍ਹੋ- ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ ਕਤਲ
ਪਿਛਲੇ ਦਿਨ ਵਾਂਗ ਕੁਝ ਖਾਸ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਸੁਹਾਵਣਾ ਰਹੇਗਾ। 19 ਅਗਸਤ ਨੂੰ ਪੂਰੇ ਪੰਜਾਬ ਵਿੱਚ ਮੌਸਮ ਸਾਫ਼ ਰਹੇਗਾ। ਕਿਸੇ ਵੀ ਜ਼ਿਲ੍ਹੇ ਲਈ ਕੋਈ ਵਾਰਨਿੰਗ ਜਾਰੀ ਨਹੀਂ ਕੀਤੀ ਗਈ। ਮੌਸਮ ਵਿਭਾਗ ਨੇ ਭਾਰੀ ਮੀਂਹ ਵਾਲੇ ਦਿਨਾਂ ਵਿੱਚ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ- ਰੈਲੀ 'ਚ ਭਾਵੁਕ ਹੋਏ ਹਰਸਿਮਰਤ ਬਾਦਲ, ਅੱਜ ਮੇਰੀ ਜਗ੍ਹਾ 'ਤੇ ਸੁਖਬੀਰ ਬਾਦਲ ਨੇ ਆਉਣਾ ਸੀ ਪਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
