ਸ਼ਾਹਕੋਟ ਸਬ-ਡਵੀਜ਼ਨ ਨੂੰ ਕ੍ਰਾਈਮ ਫ੍ਰੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ : ਏ.ਐਸ.ਪੀ.
Tuesday, Jan 16, 2018 - 07:43 PM (IST)

ਸ਼ਾਹਕੋਟ (ਅਰੁਣ)—ਸ਼ਾਹਕੋਟ ਸਬ-ਡਵੀਜ਼ਨ ਨੂੰ ਬਿਹਤਰ ਪੁਲਸ ਪ੍ਰਸ਼ਾਸਨ ਦੇਣਾ ਹੀ ਮੇਰੀ ਪਹਿਲੀ ਜਿੰਮੇਵਾਰੀ ਹੋਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼ਾਹਕੋਟ 'ਚ ਨਵੇਂ ਆਏ ਏ.ਐੱਸ.ਪੀ. ਸੰਦੀਪ ਕੁਮਾਰ ਮਲਿਕ ਆਈ.ਪੀ.ਐੱਸ. ਨੇ ਇਕ ਪ੍ਰੈਸ ਵਾਰਤਾ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਸ਼ਾਹਕੋਟ ਨੂੰ ਕ੍ਰਾਈਮ ਫ੍ਰੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਇਲਾਕੇ ਦੇ ਥਾਣਿਆਂ 'ਚ ਆਉਣ ਵਾਲੇ ਲੋਕਾਂ ਨੂੰ ਬਣਦਾ ਇਨਸਾਫ ਦਿਵਾਉਣ ਲਈ ਪੁਲਸ ਮੁਲਾਜ਼ਮਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋਕ ਪੁਲਸ ਨੂੰ ਆਪਣਾ ਦੋਸਤ ਸਮਝਣ ਤੇ ਆਪਣੀਆਂ ਪ੍ਰੇਸ਼ਾਨੀਆਂ ਦੱਸਣ ਤਾਂ ਜੋ ਉਨ੍ਹਾਂ ਦਾ ਢੁੱਕਵਾਂ ਹੱਲ ਕੀਤਾ ਜਾਵੇ। ਸ਼ਾਹਕੋਟ ਦੀ ਟ੍ਰੈਫਿਕ ਵਿਵਸਥਾ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਸੰਬੰਧੀ ਨਗਰ ਪੰਚਾਇਤ ਦੇ ਅਧਿਕਾਰੀਆਂ ਨਾਲ ਗੱਲ ਕਰਨਗੇ ਤਾਂ ਜੋ ਲੋਕਾਂ ਨੂੰ ਇਸ ਸੰਬੰਧੀ ਆ ਰਹੀਆਂ ਪ੍ਰੇਸ਼ਾਨੀਆਂ ਦਾ ਕੋਈ ਹੱਲ ਨਿਕਲ ਸਕੇ।