ਜਲੰਧਰ: ਮਖਦੂਮਪੁਰਾ ਵਿਖੇ ਸ਼ਿਵਾਲਿਕ ਅਪਾਰਟਮੈਂਟ ’ਚ ਰਹਿੰਦੀ ਫਿਲੌਰ ਦੀ ਕੁੜੀ ਨੇ ਕੀਤੀ ਖ਼ੁਦਕੁਸ਼ੀ

Friday, May 28, 2021 - 11:47 AM (IST)

ਜਲੰਧਰ: ਮਖਦੂਮਪੁਰਾ ਵਿਖੇ ਸ਼ਿਵਾਲਿਕ ਅਪਾਰਟਮੈਂਟ ’ਚ ਰਹਿੰਦੀ ਫਿਲੌਰ ਦੀ ਕੁੜੀ ਨੇ ਕੀਤੀ ਖ਼ੁਦਕੁਸ਼ੀ

ਜਲੰਧਰ (ਸ਼ੋਰੀ)— ਜਲੰਧਰ ਦੇ ਮਖਦੂਮਪੁਰਾ ਵਿਖੇ ਇਕ ਕੁੜੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮਖਦੂਮਪੁਰਾ ਵਿਖੇ ਸ਼ਿਵਾਲਿਕ ਅਪਾਰਟਮੈਂਟ ਵਿਖੇ ਫਲੈਟ ਨੰਬਰ-8 ’ਚ ਰਹਿਣ ਵਾਲੀ ਇਕ ਕਰੀਬ 24 ਸਾਲਾ ਕੁੜੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ: ਜੰਡਿਆਲਾ-ਫਗਵਾੜਾ ਰੋਡ ’ਤੇ ਵਾਪਰਿਆ ਭਿਆਨਕ ਹਾਦਸਾ, ਦੋ ਸਕੇ ਭਰਾਵਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਮਿ੍ਰਤਕ ਕੁੜੀ ਦੀ ਪਛਾਣ ਰਜ਼ੀਆ ਸੁਲਤਾਨਾ ਪੁੱਤਰੀ ਮੁਹੰਮਦ ਸੁਲਤਾਨਾ ਵਜੋ ਹੋਈ ਹੈ, ਜੋਕਿ ਫਿਲੌਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਕੁੜੀ ਵੱਲੋਂ ਖ਼ੁਦਕੁਸ਼ੀ ਕਰਨ ਦੀ ਸੂਚਨਾ ਪਾ ਕੇ ਮੌਕੇ ’ਤੇ ਥਾਣਾ ਨੰਬਰ 4 ਦੀ ਪੁਲਸ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ’ਚ ਲਿਆ। ਜਾਂਚ ਅਧਿਕਾਰੀ ਭਗਤ ਵੀਰ ਸਿੰਘ ਦਾ ਕਹਿਣਾ ਹੈ ਕਿ ਕੁੜੀ ਵੱਲੋਂ ਚੁੱਕੇ ਗਏ ਇਸ ਖ਼ੌਫ਼ਨਾਕ ਕਦਮ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ ਕਿ ਕੁੜੀ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ। ਲਾਸ਼ ਕਬਜ਼ੇ ’ਚ ਲੈ ਕੇ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਕਰਜ਼ੇ ਨੇ ਨਿਗਲਿਆ ਇਕ ਹੋਰ ਕਿਸਾਨ, ਖੇਤਾਂ 'ਚ ਮੋਟਰ 'ਤੇ ਲੱਗੇ ਟਰਾਂਸਫਾਰਮਰ ਨਾਲ ਲਿਆ ਫਾਹਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News