ਮਲੇਸ਼ੀਆ ''ਚ ਨਾਭਾ ਦੇ ਨੌਜਵਾਨ ਸਣੇ ਦੋ ਦਾ ਕਤਲ
Wednesday, Dec 06, 2017 - 07:26 PM (IST)

ਨਾਭਾ (ਰਾਹੁਲ ਖੁਰਾਣਾ) : ਨਾਭਾ ਦੀ ਸਬ ਤਹਿਸੀਲ ਭਾਦਸੋਂ ਦੇ ਗੁਰਜੀਤ ਸਿੰਘ (28) ਦੀ ਮਲੇਸ਼ੀਆ ਵਿਚ ਅਣਪਛਾਤੇ ਵਿਅਕਤੀਆਂ ਨੇ ਚਾਕੂ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ। ਗੁਰਜੀਤ ਸਿੰਘ ਦੀ ਮੌਤ ਦੀ ਖਬਰ ਮਿਲਦੇ ਹੀ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਉਨ੍ਹਾਂ ਦੇ ਮ੍ਰਿਤਕ ਪੁੱਤ ਦੀ ਲਾਸ਼ ਜਲਦ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ।
ਇਸ ਘਟਨਾ ਵਿਚ ਗੁਰਜੀਤ ਸਿੰਘ ਦੇ ਇਕ ਦੋਸਤ ਵਿਕਾਸ ਨੂੰ ਵੀ ਹਮਲਾਵਰਾਂ ਵਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਵਿਕਾਸ ਹਰਿਆਣਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।