ਘਰ ਪਰਤਣ ਤੋਂ ਕੁਝ ਦਿਨ ਪਹਿਲਾਂ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮਲੇਸ਼ੀਆ ''ਚ ਮੌਤ

Monday, Mar 25, 2019 - 06:35 PM (IST)

ਘਰ ਪਰਤਣ ਤੋਂ ਕੁਝ ਦਿਨ ਪਹਿਲਾਂ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮਲੇਸ਼ੀਆ ''ਚ ਮੌਤ

ਦਸੂਹਾ (ਝਾਵਰ) : ਰੋਜ਼ੀ ਰੋਟੀ ਦੀ ਭਾਲ ਵਿਚ ਮਲੇਸ਼ੀਆ ਗਏ ਪਿੰਡ ਬੇਰਛਾ ਨੌਜਵਾਨ ਦੀ ਮੌਤ ਦੀ ਖਬਰ ਮਿਲਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਪਿੰਡ ਬੇਰਛਾ ਦੇ ਸਰਪੰਚ ਸਤਪਾਲ ਸਿੰਘ ਫੌਜੀ ਨੇ ਦੱਸਿਆ ਕਿ ਸੋਹਣ ਲਾਲ (34) ਪੁੱਤਰ ਕਰਮ ਚੰਦ ਪਿੰਡ ਬੇਰਛਾ ਇਕ ਸਾਲ ਪਹਿਲਾਂ ਰੋਜ਼ੀ ਰੋਟੀ ਦੀ ਭਾਲ ਵਿਚ ਮਲੇਸ਼ੀਆ ਗਿਆ ਸੀ, ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਅਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। 
ਮ੍ਰਿਤਕ ਨੌਜਵਾਨ ਦੇ ਪਿਤਾ ਕਰਮ ਚੰਦ ਅਤੇ ਮਾਤਾ ਨਿਰੰਜਣ ਕੌਰ ਨੇ ਨਮ ਅੱਖਾਂ ਨਾਲ ਦੱਸਿਆ ਕਿ ਸੋਹਣ ਲਾਲ 6-7 ਅਪਰੈਲ ਨੂੰ ਮਲੇਸ਼ੀਆ ਤੋਂ ਵਾਪਸ ਪਿੰਡ ਪਰਤ ਰਿਹਾ ਸੀ ਕਿ ਇਸ ਤੋਂ ਪਹਿਲਾਂ ਹੀ ਹੋਣੀ ਨੇ ਉਸ ਨੂੰ ਘੇਰ ਲਿਆ। ਮ੍ਰਿਤਕ ਦੀ ਮੌਤ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਇਸ ਮੌਕੇ ਸਰਪੰਚ ਸਤਪਾਲ ਸਿੰਘ ਅਤੇ ਮੈਂਬਰ ਪੰਚਾਇਤ ਮੈਂਬਰਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮ੍ਰਿਤਕ ਸੋਹਣ ਲਾਲ ਦੀ ਲਾਸ਼ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ।


author

Gurminder Singh

Content Editor

Related News